ਨਵੀਂ ਦਿੱਲੀ : ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਵਿਚ ਗੜਬੜੀ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਅੱਜ ਸਰਵ ਪਾਰਟੀ ਮੀਟਿੰਗ ਕੀਤੀ ਗਈ| ਇਸ ਬੈਠਕ ਵਿਚ 7 ਕੌਮੀ ਅਤੇ 35 ਖੇਤਰੀ ਪਾਰਟੀਆਂ ਦੇ ਆਗੂ ਸ਼ਾਮਿਲ ਹੋਏ|
ਇਸ ਦੌਰਾਨ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਈ.ਵੀ.ਐਮ ਨੂੰ ਹੈਕ ਕਰਨ ਦੀ ਚੁਣੌਤੀ ਦਿੱਤੀ ਹੈ| ਇਸ ਦੌਰਾਨ ਐਤਵਾਰ ਅਤੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਨੂੰ ਇਹ ਮੌਕਾ ਦਿੱਤਾ ਜਾਵੇਗਾ, ਜਿਸ ਵਿਚ ਉਨ੍ਹਾਂ ਅੱਗੇ ਚੁਣੌਤੀ ਹੋਵੇਗੀ ਕਿ ਉਹ ਈ.ਵੀ.ਐਮ ਨੂੰ ਹੈਕ ਕਰਕੇ ਦਿਖਾਉਣ|
ਇਲੈਕਸ਼ਨ ਕਮਿਸ਼ਨ ਨੇ ਦਾਅਵਾ ਕੀਤਾ ਹੈ ਕਿ ਈ.ਵੀ.ਐਮ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਇਨ੍ਹਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਕੀਤੀ ਜਾ ਸਕਦੀ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …