ਨਵੀਂ ਦਿੱਲੀ, 21 ਜੂਨ
ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ ਕਸ਼ਮੀਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵੀ ਵਿੱਢ ਦਿੱਤੀਆਂ ਹਨ। ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਸਬੰਧੀ ਯੋਗਤਾ ਤਰੀਕ ਪਹਿਲੀ ਜੁਲਾਈ 2024, ਭਾਵ ਇਸ ਤਰੀਕ ਤੱਕ ਦਿੱਤੀਆਂ ਅਰਜ਼ੀਆਂ ਨੂੰ ਵਿਚਾਰਿਆ ਜਾਵੇਗਾ, ਤੈਅ ਕੀਤੀ ਗਈ ਹੈ। ਹਾਲੀਆ ਹੋਈਆਂ ਲੋਕ ਸਭਾ ਚੋਣਾਂ ਲਈ ਵੋਟਰ ਸੂਚੀ ਸੁਧਾਈ ਵਾਸਤੇ ਯੋਗਤਾ ਤਰੀਕ ਪਹਿਲੀ ਜਨਵਰੀ ਸੀ। ਤਿੰਨਾਂ ਸੂਬਿਆਂ ਵਿੱਚ ਮੌਜੂਦਾ ਵਿਧਾਨ ਸਭਾਵਾਂ ਦਾ ਕਾਰਜਕਾਲ ਕ੍ਰਮਵਾਰ 3 ਨਵੰਬਰ, 26 ਨਵੰਬਰ ਅਤੇ 5 ਜਨਵਰੀ 2025 ਨੂੰ ਸਮਾਪਤ ਹੋ ਰਿਹਾ ਹੈ ਅਤੇ ਇਨ੍ਹਾਂ ਵਿਧਾਨ ਸਭਾ ਦੀਆਂ ਚੋਣਾਂ ਉਨ੍ਹਾਂ ਦੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਹਨ। -ਪੀਟੀਆਈ
The post ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ appeared first on Punjabi Tribune.
Source link
Asian Tribune Your Multilingual Newspaper covering World and local news News