Home / Punjabi News / ਚੋਣ ਕਮਿਸ਼ਨ ਵੱਲੋਂ ਈਵੀਐੱਮਜ਼ ਦੀ ਮੁੱਢਲੀ ਜਾਂਚ ਸ਼ੁਰੂ

ਚੋਣ ਕਮਿਸ਼ਨ ਵੱਲੋਂ ਈਵੀਐੱਮਜ਼ ਦੀ ਮੁੱਢਲੀ ਜਾਂਚ ਸ਼ੁਰੂ

ਨਵੀਂ ਦਿੱਲੀ, 9 ਜੂਨ

ਆਗਾਮੀ ਲੋਕ ਸਭਾ ਚੋਣਾਂ ਤੇ ਪੰਜ ਵਿਧਾਨ ਸਭਾਵਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦੇਸ਼ ਭਰ ਵਿੱਚ ਈਵੀਐੱਮਜ਼ ਤੇ ਪੇਪਰ ਟਰਾਇਲ ਮਸ਼ੀਨਾਂ ਦੀ ਮੁੱਢਲੇ ਪੱਧਰ ‘ਤੇ ਜਾਂਚ ਕਰਨ ਦੀ ਪਹਿਲਕਦਮੀ ਕੀਤੀ ਹੈ। ਸੂਤਰਾਂ ਮੁਤਾਬਿਕ ‘ਮੌਕ ਚੋਣਾਂ’ ਪਹਿਲੇ ਪੜਾਅ ‘ਤੇ ਜਾਂਚ ਅਮਲ ਦਾ ਹਿੱਸਾ ਹਨ। ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ,’ਇਹ ਅਮਲ ਦੇਸ਼ ਭਰ ਵਿੱਚ ਪੜਾਅਵਾਰ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਈਐੱਲ ਤੇ ਈਸੀਆਈਐਲ ਦੇ ਇੰਜਨੀਅਰਾਂ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਪੇਪਰ ਟਰਾਇਲ ਮਸ਼ੀਨਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਤਕਨੀਕੀ ਖ਼ਰਾਬੀ ਦੂਰ ਕੀਤੀ ਜਾ ਸਕੇ। –ਪੀਟੀਆਈ


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …