Home / Punjabi News / ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸੋਰੇਨ ਨੂੰ ਰਾਹਤ

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸੋਰੇਨ ਨੂੰ ਰਾਹਤ

ਰਾਂਚੀ, 17 ਅਕਤੂਬਰ
ਝਾਰਖੰਡ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਖਿਲਾਫ ਜਮਸ਼ੇਦਪੁਰ ਦੀ ਅਦਾਲਤ ’ਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਜੋ 2014 ਵਿੱਚ ਦਰਜ ਇੱਕ ਕੇਸ ਦੀ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਉਸ ਉੱਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਸੀ। ਜਸਟਿਸ ਸੰਜੇ ਕੁਮਾਰ ਦਿਵੇਦੀ ਦੀ ਬੈਂਚ ਨੇ ਰਾਜ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸੋਰੇਨ ਖ਼ਿਲਾਫ਼ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕੇ ਜਾ ਸਕਦੇ। ਸੋਰੇਨ ਨੇ 2014 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਦਿਤਿਆਪੁਰ ਥਾਣੇ ਵਿੱਚ ਦਰਜ ਕੀਤੇ ਗਏ ਇੱਕ ਕੇਸ ਸਬੰਧੀ ਜਮਸ਼ੇਦਪੁਰ ਅਦਾਲਤ ਵਿੱਚ ਉਸ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। -ਪੀ.ਟੀ.ਆਈ

The post ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸੋਰੇਨ ਨੂੰ ਰਾਹਤ appeared first on punjabitribuneonline.com.


Source link

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …