Home / Punjabi News / ਚੰਡੀਗੜ੍ਹ ਕਾਂਗਰਸ ਦਾ ਸਾਬਕਾ ਪ੍ਰਧਾਨ ਚਾਵਲਾ ਭਾਜਪਾ ’ਚ ਸ਼ਾਮਲ

ਚੰਡੀਗੜ੍ਹ ਕਾਂਗਰਸ ਦਾ ਸਾਬਕਾ ਪ੍ਰਧਾਨ ਚਾਵਲਾ ਭਾਜਪਾ ’ਚ ਸ਼ਾਮਲ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਈ
ਚੰਡੀਗੜ੍ਹ ਵਿੱਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਸਥਾਨਕ ਇਕਾਈ ਦੇ ਸਾਬਕਾ ਪ੍ਰਧਾਨ ਅਤੇ ਦੋ ਵਾਰ ਮੇਅਰ ਰਹਿ ਚੁੱਕੇ ਸੁਭਾਸ਼ ਚਾਵਲਾ ਅਤੇ ਉਨ੍ਹਾਂ ਦੇ ਪੁੱਤਰ ਸੁਮਿਤ ਚਾਵਲਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ਦਾ ‘ਕਮਲ’ ਫੜਨ ਦਾ ਐਲਾਨ ਕਰ ਦਿੱਤਾ। ਭਾਜਪਾ ਦੀ ਕੌਮੀ ਮੀਤ ਪ੍ਰਧਾਨ ਸਰੋਜ ਪਾਂਡੇ ਨੇ ਚਾਵਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਚਾਵਲਾ ਨੇ ਕਿਹਾ ਕਿ ਉਨ੍ਹਾਂ ਭਾਜਪਾ ’ਚ ਸ਼ਾਮਲ ਹੋਣ ਦਾ ਫ਼ੈਸਲਾ ਕਾਂਗਰਸ ਤੇ ‘ਆਪ’ ਦੇ ਗੱਠਜੋੜ ਤੋਂ ਨਿਰਾਸ਼ ਹੋ ਕੇ ਲਿਆ ਹੈ।

The post ਚੰਡੀਗੜ੍ਹ ਕਾਂਗਰਸ ਦਾ ਸਾਬਕਾ ਪ੍ਰਧਾਨ ਚਾਵਲਾ ਭਾਜਪਾ ’ਚ ਸ਼ਾਮਲ appeared first on Punjabi Tribune.


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …