ਆਤਿਸ਼ ਗੁਪਤਾ
ਚੰਡੀਗੜ੍ਹ, 15 ਅਕਤੂਬਰ
ਕੇਂਦਰ ਸਰਕਾਰ ਵੱਲੋਂ ਸਰਹੱਦ ਤੋਂ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ। ਉਨ੍ਹ ਤੋਂ ਇਲਾਵਾ ਪੁਲੀਸ ਨੇ ਦਲਜੀਤ ਸਿੰਘ ਚੀਮਾ ਸਣੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ 3 ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਨੇ ਥਾਣੇ ਵਿੱਚ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
Source link
Asian Tribune Your Multilingual Newspaper covering World and local news News