Home / World / ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਵਿਸ਼ਾਲ ਰੈਲੀ

ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਵਿਸ਼ਾਲ ਰੈਲੀ

ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਵਿਸ਼ਾਲ ਰੈਲੀ

ਚੰਡੀਗੜ੍ਹ – ਪੰਜਾਬ ਦੇ ਕਿਸਾਨਾਂ ਨੇ ਪੂਰਨ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ-25 ਸਥਿਤ ਇੱਕ ਵਿਸ਼ਾਲ ਰੈਲੀ ਕੀਤੀ| ਇਸ ਰੈਲੀ ਵਿਚ 7 ਕਿਸਾਨ ਜਥੇਬੰਦੀਆਂ ਨੇ ਸ਼ਿਰਕਤ ਕੀਤੀ, ਜਿਸ ਵਿਚ ਪੰਜਾਬ ਭਰ ਤੋਂ ਇੱਥੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ|
ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਇਨ੍ਹਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ, ਪਰ ਅਜਿਹਾ ਨਹੀਂ ਕੀਤਾ| ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਉਨ੍ਹਾਂ ਨਾਲ ਕੀਤਾ ਗਿਆ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ|
ਇਸ ਦੌਰਾਨ ਇਸ ਰੈਲੀ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪਹਿਲਾਂ ਹੀ ਮੁਸਤੈਦ ਰਹੀ| ਹਾਲਾਂਕਿ ਕਿਸਾਨਾਂ ਦੀ ਇਸ ਰੈਲੀ ਕਾਰਨ ਕਈ ਥਾਈ ਆਵਾਜਾਈ ਵਿਚ ਵਿਘਨ ਵੀ ਪਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …