Home / Punjabi News / ਚੰਡੀਗੜ੍ਹ ’ਚ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2025’ ਸ਼ੁਰੂ

ਚੰਡੀਗੜ੍ਹ ’ਚ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ-2025’ ਸ਼ੁਰੂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਫਰਵਰੀ

ਚੰਡੀਗੜ੍ਹ ਦੇ ਸੈਕਟਰ‘34 ਸਥਿਤ ਐਗਜ਼ੀਬਿਸ਼ਨ ਗਰਾਊਂਡ ਵਿੱਚ ਅੱਜ ਤੋਂ ਤਿੰਨ ਰੋਜ਼ਾ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ- 2025’ ਸ਼ੁਰੂ ਹੋ ਗਿਆ ਹੈ। ਇਸ ਦਾ ਉਦਘਾਟਨ ਪੰਜਾਬ ਦੇ ਘਰੇਲੂ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਵੱਲੋਂ ਕੀਤਾ ਗਿਆ ਹੈ। ਸ੍ਰੀ ਤਿਵਾੜੀ ਨੇ ਟ੍ਰਿਬਿਊਨ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਇੱਕੋ ਛੱਤ ਥੱਲੇ ਦੋ ਦਰਜਨ ਤੋਂ ਵੱਧ ਵੱਡੀਆਂ ਰੀਅਲ ਅਸਟੇਟ ਕੰਪਨੀਆਂ ਨਾਲ ਸੰਪਰਕ ਕਰਨ ਦਾ ਮੌਕਾ ਮਿਲ ਸਕੇਗਾ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਣੇ ਹੋਰਨਾਂ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਜਾਣਕਾਰੀ ਮਿਲ ਸਕੇਗੀ। ਇਸ ਮੌਕੇ ਦਿ ਟ੍ਰਿਬਿਊਨ ਗਰੁੱਪ ਦੇ ਜਨਰਲ ਮੈਨੇਜਰ ਅਮਿਤ ਸ਼ਰਮਾ ਨੇ ਸੀਨੀਅਰ ਆਈਏਐੱਸ ਅਧਿਕਾਰੀ ਰਾਹੁਲ ਤਿਵਾੜੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਐਕਸਪੋ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ- 2025’ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ, ਜਿਨ੍ਹਾਂ ਨੇ ਆਪਣੇ ਸੁਫ਼ਨਿਆਂ ਦੇ ਆਸ਼ਿਆਨੇ ਲਈ ਵੱਖ ਵੱਖ ਰੀਅਲ ਅਸਟੇਟ ਕੰਪਨੀਆਂ ਨਾਲ ਸੰਪਰਕ ਕੀਤਾ। ਇਸ ਦੇ ਨਾਲ ਹੀ ਉੱਥੇ ਮੌਜੂਦ ਵੱਖ-ਵੱਖ ਬੈਂਕਾਂ ਤੋਂ ਵੀ ਹਾਊਸਿੰਗ ਲੋਨ ਬਾਰੇ ਜਾਣਕਾਰੀ ਹਾਸਲ ਕੀਤੀ।

ਸ਼ਾਮ ਐਗਜੋਟਿਕ ਗਰੁੱਪ ਦੇ ਵਾਈਸ ਪ੍ਰੈਜੀਡੈਂਟ (ਸੈਲਜ਼) ਹਰੀਸ਼ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਹਰਿੰਦਰ ਸਿੰਘ ਨੇ ਕਿਹਾ ਕਿ ਉਹ ‘ਦਿ ਟ੍ਰਿਬਿਊਨ ਰੀਅਲ ਅਸਟੇਟ ਐਕਸਪੋ- 2025’ ਵਿਚ ਪਹਿਲੀ ਵਾਰ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਿ ਉਹ ਨਿਊ ਚੰਡੀਗੜ੍ਹ ਵਿੱਚ ਇੱਕ ਲਗਜ਼ਰੀ ਪ੍ਰਾਜੈਕਟ ਲਾਂਚ ਕਰਨ ਜਾ ਰਹੇ ਹਨ, ਜਿਸ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਾਜੈਕਟਾਂ ਵਿੱਚ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਸੁਭਾਸ਼ ਮਾਂਗਟ ਐਂਡ ਗਰੁੱਪ ਦੇ ਜਨਰਲ ਮੈਨੇਜਰ ਸੇਲਸ ਅਮਨ ਅਤੇ ਮੇਰੂਸ਼ਰੀ ਬਬੂਤਾ ਨੇ ਕਿਹਾ ਕਿ ਉਹ ਇਸ ਐਕਸਪੋ ਵਿੱਚ ਕਮਰਸ਼ੀਅਲ ਅਤੇ ਹਾਊਸਿੰਗ ਦੋਵੇਂ ਪ੍ਰਾਜੈਕਟ ਲੈ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੁਭਾਸ਼ ਮਾਂਗਟ ਗਰੁੱਪ ਦੇ ਕਈ ਪ੍ਰਾਜੈਕਟ ਚੱਲ ਰਹੇ ਹਨ ਅਤੇ ਕਈ ਹੋਰ ਪ੍ਰਾਜੈਕਟ ਜਲਦੀ ਹੀ ਸ਼ੁਰੂ ਕੀਤੇ ਜਾਣਗੇ, ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹੇ ਉਤਰਨਗੇ।

ਦੋ ਦਰਜਨ ਤੋਂ ਵੱਧ ਰੀਅਲ ਅਸਟੇਟ ਕੰਪਨੀਆਂ ਲੈ ਰਹੀਆਂ ਨੇ ਹਿੱਸਾ

‘ਦਿ ਟ੍ਰਿਬਿਊਨ ਰੀਅਲ ਐਸਟੇਟ ਐਕਸਪੋ-2025’ ਵਿੱਚ ਸ਼ਾਮ ਐਗਜ਼ੋਟਿਕ ਗਰੁੱਪ ਮੁੱਖ ਪਾਰਟਨਰ ਰਹਿ ਰਹੇ ਹਨ, ਜਦੋਂ ਕਿ ਸੁਭਾਸ਼ ਮਾਂਗਟ ਐਂਡ ਗਰੁੱਪ ਅਤੇ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਸਪਾਂਸਰਡ ਵਜੋਂ ਸ਼ਾਮਲ ਹੋ ਰਹੇ ਹਨ। ‘ਦਿ ਟ੍ਰਿਬਿਊਨ ਰੀਅਲ ਐਸਟੇਟ ਐਕਸਪੋ-2025’ ਵਿੱਚ ਰੋਇਲ ਐਸਟੇਟ ਗਰੁੱਪ, ਜਨਤਾ ਲੈਂਡ ਪ੍ਰਮੋਟਰਸ ਲਿਮਟਿਡ, ਗੁਲਨਾਰ ਰੀਏਲਿਟੀ, ਓਮੈਕਸ ਲਿਮਟਿਡ, ਫੈਮਿਲੀ ਨੇਸਟ ਰੀਅਲ ਐਸਟੇਟ ਲਿਮਟਿਡ, ਮਨੋਹਰ ਇਨਫਰਾਸਟਰੱਕਚਰ, ਸਕਾਈ ਟੱਚ, ਐਸਕੋਨ ਪ੍ਰੀਮੀਰਾ, ਐਰੋ ਪਲਾਜ਼ਾ, ਫੋਰੈਸਟ ਹਿੱਲ ਰਿਜ਼ੌਰਟ, ਓਮ ਡਿਵਾਈਨ ਡਿਵੈੱਲਪਰਸ ਐਂਡ ਇਫਰਾਸਟਰੱਕਚਰ ਪ੍ਰਾਈਵੇਟ ਲਿਮਟਿਡ, ਈਲ ਸਪਾਜ਼ੀਆ-ਇਲਾਈਟ ਸਪੈਨਿਸ਼ ਹੋਮਜ਼, ਐੱਨਕੇ ਸ਼ਰਮਾ ਗਰੁੱਪ ਆਫ ਕੰਪਨੀਜ਼, ਦਾਸ ਐਸੋਸੀਏਟਸ, ਕੀਸ ਮਲਟੀਫਲਾਇਰ, ਐਵਰਮਾਰਕ ਡਿਵੈਲਪਰਸ ਵੀ ਸ਼ਾਮਲ ਹੋਣਗੇ। ਇਸ ਮੌਕੇ ਆਈਡੀਬੀਆਈ ਬੈਂਕ, ਇੰਡੀਅਨ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਅਤੇ ਯੂਕੋ ਬੈਂਕ ਵੀ ਮੌਜੂਦ ਰਹਿਣਗੇ।


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …