Home / Punjabi News / ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ, ਗ੍ਰਹਿ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ, ਗ੍ਰਹਿ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ, ਗ੍ਰਹਿ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ : ਚੰਡੀਗੜ੍ਹ ‘ਚ ਰਹਿਣ ਵਾਲੀਆਂ ਸਿੱਖ ਔਰਤਾਂ ਲਈ ਵੱਡੀ ਖੁਸ਼ਖਬਰੀ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈੱਟ ਪਾਉਣ ਤੋਂ ਛੋਟ ਦੇ ਦਿੱਤੀ ਹੈ। ਹੁਣ ਸ਼ਹਿਰ ‘ਚ ਸਿੱਖ ਔਰਤਾਂ ਵਲੋਂ ਹੈਲਮੈੱਟ ਨਾ ਪਾਉਣ ‘ਤੇ ਚਲਾਨ ਨਹੀਂ ਕੱਟਿਆ ਜਾਵੇਗਾ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਨੋਟੀਫਿਕੇਸ਼ਨ ਨੂੰ ਅਮਲ ‘ਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਅਸਲ ‘ਚ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ। ਵਫਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਅੱਗੇ ਸਿੱਖ ਔਰਤਾਂ ਲਈ ਹੈਲਮੈੱਟ ਤੋਂ ਛੋਟ ਦੀ ਮੰਗ ਰੱਖੀ ਗਈ ਸੀ, ਜਿਸ ‘ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਵੱਡੀ ਗਿਣਤੀ ‘ਚ ਸਿੱਖ ਭਾਈਚਾਰਾ ਵੱਸਦਾ ਹੈ ਅਤੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਨਾਲ ਹੀ ਚੰਡੀਗੜ੍ਹ ‘ਚ ਰਹਿਣ ਵਾਲੇ ਸਿੱਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਦੌੜ ਗਈ।
ਇਸ ਤੋਂ ਇਲਾਵਾ ਅਕਾਲੀ ਵਫਦ ਨੇ ਜੇਲਾਂ ‘ਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਅਤੇ ਸ਼ਿਲਾਂਗ ਦਾ ਮਾਮਲਾ ਵੀ ਚੁੱਕਿਆ ਅਤੇ ਪੰਥ ਨਾਲ ਜੁੜੇ ਅਤੇ ਚੰਡੀਗੜ੍ਹ ਨਾਲ ਜੁੜੇ ਮੁੱਦਿਆਂ ‘ਤੇ ਵੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਗਈ। ਪ੍ਰਕਾਸ਼ ਸਿੰਘ ਬਾਦਲ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਸਭ ਮਾਮਲਿਆਂ ਦੇ ਜਲਦੀ ਹੱਲ ਲਈ ਭਰੋਸਾ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਉਕਤ ਮਾਮਲਿਆਂ ‘ਤੇ ਬੁੱਧਵਾਰ ਸਵੇਰੇ ਅਕਾਲੀ ਵਫਦ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਹੋ ਚੁੱਕੀ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …