Breaking News
Home / Punjabi News / ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਪਿਆ

ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਪਿਆ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 6 ਮਈ

ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਸ਼ਾਮ ਵੇਲੇ ਹਨੇਰੀ ਚੱਲੀ ਅਤੇ ਹਲਕਾ ਮੀਂਹ ਪਿਆ ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਹਨੇਰੀ ਕਾਰਨ ਕਈ ਥਾਵਾਂ ‘ਤੇ ਦਰਖੱਤ ਵੀ ਡਿੱਗ ਪਏ ਤੇ ਕਈ ਥਾਈਂ ਬਿਜਲੀ ਸਪਲਾਈ ਵਿੱਚ ਵਿਘਨ ਪਿਆ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਤਰ੍ਹਾਂ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …