Home / Punjabi News / ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਦਵਿੰਦਰ ਪਾਲ

ਚੰਡੀਗੜ੍ਹ, 4 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰੇਗਾ। ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਜਿੰਨੀ ਛੇਤੀ ਸੰਭਵ ਹੋ ਸਕੇ, ਇਸ ਨੂੰ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪੰਜਾਬ ਨੂੰ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਸ ਦਾ ਨਿਰੋਲ ਪ੍ਰਸ਼ਾਸਕ ਪਿੱਤਰੀ ਰਾਜ ਪੰਜਾਬ ਵਿੱਚੋਂ ਹੋਣਾ ਚਾਹੀਦਾ ਹੈ।


Source link

Check Also

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ …