Home / Punjabi News / ਚੰਡੀਗੜ੍ਹ ਵਿੱਚ ਹਫ਼ਤੇ ਦੇ ਆਖਰੀ ਦਿਨ ਲੌਕਡਾਊਨ ਲਾਗੂ

ਚੰਡੀਗੜ੍ਹ ਵਿੱਚ ਹਫ਼ਤੇ ਦੇ ਆਖਰੀ ਦਿਨ ਲੌਕਡਾਊਨ ਲਾਗੂ

ਚੰਡੀਗੜ੍ਹ, 16 ਅਪਰੈਲ

 

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿਚ ਹਫ਼ਤੇ ਦੇ ਆਖਰੀ ਦਿਨਾਂ ਵਿਚ ਲੌਕਡਾਊਨ ਲਗਾਉਣ ਦਾ ਫੈਸਲਾ ਲਿਆ। ਇਹ ਲੌਕਡਾਊਨ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ। ਇਹ ਫੈਸਲਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਵਾਰ ਰੂਮ ਦੀ ਮੀਟਿੰਗ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗੈਰ-ਜ਼ਰੂਰੀ ਆਵਾਜਾਈ ਬੰਦ ਰਹੇਗੀ ਜਦਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਐੱਨਡੀਏ ਪ੍ਰੀਖਿਆ ਦੇਣ ਆਏ ਵਿਦਿਆਰਥੀ ਆਪਣਾ ਸ਼ਨਾਖਤੀ ਕਾਰਡ ਦਿਖਾ ਕੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕਰਫਿਊ ਲਗਾਇਆ ਹੋਇਆ ਹੈ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …