Home / Punjabi News / ਚੰਦੂਮਾਜਰਾ ਨੇ ਮੁਨੀਸ਼ ਤਿਵਾੜੀ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਚੰਦੂਮਾਜਰਾ ਨੇ ਮੁਨੀਸ਼ ਤਿਵਾੜੀ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਸ੍ਰੀ ਆਨੰਦਪੁਰ ਸਾਹਿਬ/ਚੰਡੀਗੜ੍ਹ— ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਕਮਿਸ਼ਨ ਨੂੰ ਮੌਜੂਦਾ ਸੰਸਦ ਮੈਂਬਰ ਮੁਨੀਸ਼ ਤਿਵਾੜੀ ਖਿਲਾਫ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ‘ਚ ਚੰਦੂਮਾਜਰਾ ਨੇ ਮੁਨੀਸ਼ ਤਿਵਾੜੀ ‘ਤੇ ਲੋਕ ਸਭਾ ਚੋਣਾਂ ਦੌਰਾਨ ਜ਼ਿਆਦਾ ਖਰਚ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁਨੀਸ਼ ਤਿਵਾੜੀ ਨੇ ਲੋਕ ਸਭਾ ਚੋਣਾਂ ਦੌਰਾਨ ਲਗਭਗ 90 ਲੱਖ ਰੁਪਏ ਖਰਚ ਕੀਤੇ ਹਨ ਜੋਕਿ ਮਿਆਦ ਤੋਂ ਬਾਹਰ ਦਾ ਖਰਚ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਮੁਨੀਸ਼ ਤਿਵਾੜੀ ਨੂੰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਖਿਲਾਫ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਇਨ੍ਹਾਂ ਚੋਣਾਂ ‘ਚ ਮੁਨੀਸ਼ ਤਿਵਾੜੀ ਨੇ ਚੰਦੂਮਾਜਰਾ ਨੂੰ ਹਾਰ ਦਾ ਮੂੰਹ ਦਿਖਾਉਂਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਸੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ‘ਚ ਚੋਣ ਕਮਿਸ਼ਨ ਵੱਲੋਂ ਚੋਣ ਮੈਦਾਨ ‘ਚ ਖੜੇ ਉਮੀਦਵਾਰਾਂ ਨੂੰ ਕਰੀਬ 70 ਲੱਖ ਰੁਪਏ ਦਾ ਖਰਚ ਕਰਨ ਦੇ ਆਦੇਸ਼ ਦਿੱਤੇ ਗਏ ਸਨ।

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …