Home / Punjabi News / ਚੰਦੂਮਾਜਰਾ ਵੱਲੋਂ ਸਾਹਿਬ ਸਿੰਘ ਦੇ ਪਰਿਵਾਰ ਨੂੰ ਮਦਦ ਦਾ ਭਰੋਸਾ

ਚੰਦੂਮਾਜਰਾ ਵੱਲੋਂ ਸਾਹਿਬ ਸਿੰਘ ਦੇ ਪਰਿਵਾਰ ਨੂੰ ਮਦਦ ਦਾ ਭਰੋਸਾ

ਪੱਤਰ ਪ੍ਰੇਰਕ

ਮੋਰਿੰਡਾ, 30 ਅਪਰੈਲ

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸਾਥੀਆਂ ਨਾਲ ਮੋਰਿੰਡੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀ ਜਸਬੀਰ ਸਿੰਘ ‘ਤੇ ਅਦਾਲਤ ਵਿੱਚ ਕਾਤਲਾਨਾ ਹਮਲਾ ਕਰਨ ਵਾਲੇ ਐਡਵੋਕੇਟ ਸਾਹਿਬ ਸਿੰਘ ਖੁਰਲ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੌਂਸਲਾ ਦਿੱਤਾ। ਯੂਥ ਆਗੂ ਅਮਰਿੰਦਰ ਸਿੰਘ ਹੈਲੀ ਨੇ ਦੱਸਿਆ ਕਿ ਚੰਦੂਮਾਜਰਾ ਨੇ ਐਡਵੋਕੇਟ ਸਾਹਿਬ ਸਿੰਘ ਖੁਰਲ ਦੇ ਪਿਤਾ ਦਲਜੀਤ ਸਿੰਘ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ, ਹਰ ਉਸ ਸਿੱਖ ਨੂੰ ਕਨੂੰਨੀ ਅਤੇ ਆਰਥਿਕ ਸਹਾਇਤਾ ਦੇਣ ਲਈ ਵਚਨਬੱਧ ਹੈ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਦਾ ਵਿਰੋਧ ਕੀਤਾ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ ਹਾਜ਼ਰ ਸਨ।


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …