Home / Punjabi News / ਚੰਨੀ ਨੂੰ ED ਦੇ ਦਫਤਰੋਂ ਵੱਜੀ ਵਾਜ !

ਚੰਨੀ ਨੂੰ ED ਦੇ ਦਫਤਰੋਂ ਵੱਜੀ ਵਾਜ !

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਈਡੀ ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਹਨੀ ‘ਤੇ ਦੋਸ਼ ਹੈ ਕਿ ਉਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ਼ਾਰੇ ‘ਤੇ ਨਜਾਇਜ਼ ਰੇਤ ਮਾਈਨਿੰਗ ਕਰਵਾਈ ਹੈ। ਇਸ ਦੇ ਬਦਲੇ ਵਿਚ ਹਨੀ ਨੇ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ।
ਬੀਤੇ ਦਿਨ ਈਡੀ ਨੇ ਜਲੰਧਰ ‘ਚ ਪੁੱਛਗਿੱਛ ਕੀਤੀ। ਹੁਣ ਈਡੀ ਨੇ ਚੰਨੀ ਨੂੰ ਦਿੱਲੀ ਤਲਬ ਕੀਤਾ ਹੈ।ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਅਤੇ ਸਰਕਾਰੀ ਅਧਿਕਾਰੀਆਂ ਦੇ ਗੈਰ-ਕਾਨੂੰਨੀ ਤਬਾਦਲੇ-ਪੋਸਟਿੰਗ ਨੂੰ ਲੈ ਕੇ ਦਿੱਲੀ ਸਥਿਤ ਈਡੀ ਹੈੱਡਕੁਆਰਟਰ ‘ਤੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਲਈ ਨੋਟਿਸ ਕੁਝ ਦਿਨ ਪਹਿਲਾਂ ਭੇਜਿਆ ਗਿਆ ਸੀ।

The post ਚੰਨੀ ਨੂੰ ED ਦੇ ਦਫਤਰੋਂ ਵੱਜੀ ਵਾਜ ! first appeared on Punjabi News Online.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …