Home / Punjabi News / ਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ

ਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ

ਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ

ਚੰਡੀਗੜ੍ਹ, 20 ਸਤੰਬਰ

ਚਰਨਜੀਤ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ ਤੇ ਛੋਟੇ ਘਰਾਂ ਵਾਲਿਆਂ ਨੂੰ ਮੁਫ਼ਤ ਪਾਣੀ ਅਤੇ ਬਿਜਲੀ ਬਿਲਾਂ ਵਿੱਚ ਕਟੌਤੀ ਕਰਨ ਅਤੇ ਆਮ ਵਿਅਕਤੀ ਨੂੰ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ 150 ਤੋਂ 200 ਗਜ਼ ਤਕ ਦੇ ਮਕਾਨਾਂ ਵਾਲਿਆਂ ਨੂੰ ਪਾਣੀ ਅਤੇ ਸੀਵਰੇਜ ਦਾ ਕੋਈ ਚਾਰਜ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਵੀ ਸਸਤੀ ਕਰੇਗੀ। ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ ਰੇਤ ਅਤੇ ਖਣਨ ਮਾਫੀਆ ਬਾਰੇ ਵੀ ਫੈਸਲਾ ਲਿਆ ਜਾਵੇਗਾ। ਚੰਨੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਮਾਫੀਆ ਦੇ ਖ਼ਿਲਾਫ਼ ਹੈ। -ੲੇਜੰਸੀ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …