Home / Punjabi News / ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ, ਜਿਨ੍ਹਾਂ ਵਿੱਚ ਪੰਜਾਬ ਵਾਸੀ ਵੀ ਸ਼ਾਮਲ ਹਨ, ਨੂੰ ਵਾਪਸ ਭਾਰਤ ਲਿਆਉਣ ਲਈ ਫੌਰੀ ਪ੍ਰਬੰਧ ਕੀਤੇ ਜਾਣ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ, ‘ਆਪ’ ਆਗੂ ਭਗਵੰਤ ਮਾਨ ਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹੈ ਕਿ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਜਲਦ ਵਾਪਸ ਲਿਆਂਦਾ ਜਾਵੇ। ਇਸੇ ਦੌਰਾਨ ਸ੍ਰੀ ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਕਿ ਯੂਕਰੇਨ ਵਿੱਚ ਭਾਰਤੀ ਨਾਗਰਿਕ ਨਕਦੀ ਦੀ ਘਾਟ ਅਤੇ ਰਿਹਾਇਸ਼ ਸਬੰਧੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ‘ਤੇ ਦਖਲ ਦੇ ਕੇ ਭਾਰਤੀਆਂ ਦੀ ਯੂਕਰੇਨ ਤੋਂ ਵਾਪਸੀ ਨੂੰ ਯਕੀਨੀ ਬਣਾਉਣ। -ਪੀਟੀਆਈ


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …