Home / Punjabi News / ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਤਿੰਨੇ ਦਿਨ ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਯਾਦ
ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਤੀਜੇ ਦਿਨ ਫਤਹਿਗੜ੍ਹ ਸਾਹਿਬ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੀ। ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਲਈ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ। ਜ਼ਿਕਰਯੋਗ ਹੈ ਕਿ ਸ਼ਹੀਦੀ ਸਭਾ ਦੇ ਤਿੰਨੇ ਹੀ ਦਿਨ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸ਼ਹੀਦੀ ਸਭਾ ਦੌਰਾਨ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਨੇ ਹੀ ਕਾਨਫਰੰਸ ਕੀਤੀ ਅਤੇ ਹੋਰ ਕਿਸੇ ਵੀ ਰਾਜਸੀ ਪਾਰਟੀ ਨੇ ਕੋਈ ਸਿਆਸੀ ਕਾਨਫਰੰਸ ਨਹੀਂ ਕੀਤੀ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਜ਼ਰੂਰ ਪਹੁੰਚੇ। ਧਿਆਨ ਰਹੇ ਕਿ ਲੰਘੇ ਕੱਲ੍ਹ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿਚ ਪਹਿਲੀ ਵਾਰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਸੀ। ਉਸ ਸਮੇਂ ਮਾਹੌਲ ਹੋਰ ਵੀ ਭਾਵੁਕ ਨਜ਼ਰ ਆਇਆ ਜਦੋਂ ਸਮੁੱਚਾ ਸਦਨ ਇਕਜੁੱਟ ਹੋ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਲਈ ਖੜ੍ਹਾ ਨਜ਼ਰ ਆਇਆ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …