Home / Punjabi News / ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰਪਾਓ ਦੇਣ ਤੋਂ ਰੋਕਿਆ ਗਿਆ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰਪਾਓ ਦੇਣ ਤੋਂ ਰੋਕਿਆ ਗਿਆ




ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਨਮਿਤ ਅਖੰਡ ਪਾਠ ਦੇ ਭੋਗ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾ ਦੇਣ ਤੋਂ ਰੋਕਿਆ ਗਿਆ ਹੈ। ਜਥੇਦਾਰ ਗੜਗੱਜ ਦੀ ਨਿਯੁਕਤੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਵੱਲੋਂ ਉਨ੍ਹਾਂ ਨੂੰ ਬਤੌਰ ਜਥੇਦਾਰ ਕਿਸੇ ਕਾਰਵਾਈ ਤੋਂ ਰੋਕਿਆ ਗਿਆ ਹੈ।ਇਸ ਸਬੰਧ ਵਿੱਚ ਅਖੰਡ ਕੀਰਤਨੀ ਜਥੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਰੱਖਿਆ ਗਿਆ ਸੀ, ਜਿਸ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ। ਭੋਗ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕ, ਅਖੰਡ ਕੀਰਤਨੀ ਜਥੇ ਦੇ ਮੈਂਬਰ ਅਤੇ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਹੋਏ ਸਨ।ਅਰਦਾਸ ਮਗਰੋਂ ਜਥੇਦਾਰ ਗੜਗੱਜ ਜਦੋਂ ਭਾਈ ਮਹਿਲ ਸਿੰਘ ਬੱਬਰ ਦੀ ਪਤਨੀ ਬੀਬੀ ਗੁਰਮੀਤ ਕੌਰ ਨੂੰ ਸਿਰਪਾਉ ਦੇਣ ਲੱਗੇ ਤਾਂ ਸਿੱਖ ਆਗੂ ਜਰਨੈਲ ਸਿੰਘ ਸਖੀਰਾ ਨੇ ਇਸ ’ਤੇ ਵਿਰੋਧ ਜਤਾਇਆ। ਇਸ ਤੋਂ ਬਾਅਦ ਜਥੇਦਾਰ ਗੜਗੱਜ ਵੱਲੋਂ ਕਿਸੇ ਨੂੰ ਵੀ ਸਿਰੋਪਾਓ ਨਹੀਂ ਦਿੱਤਾ ਗਿਆ।






Previous article ਕੋਰੀਅਰ ਘੁਟਾਲੇ ਦੇ ਵਿੱਚ ਨਿਊਜਰਸੀ ਦੇ ਇਕ ਭਾਰਤੀ ਗੁਜਰਾਤੀ ਕੇਤਨ ਪਟੇਲ ਨੂੰ ਗ੍ਰਿਫ਼ਤਾਰ ਕੀਤਾ



Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …