Home / Punjabi News / ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ

ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ

ਸੰਤੋਖ ਗਿੱਲ 
ਰਾਏਕੋਟ, 5 ਦਸੰਬਰ
ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਇਹ ਖ਼ਬਰ ਮਿਲਣ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਜਥੇਦਾਰ ਰਣਜੀਤ ਸਿੰਘ ਤਲਵੰਡੀ ਕੁਝ ਅਰਸੇ ਤੋਂ ਪੀਜੀਆਈ ਵਿੱਚ ਇਲਾਜ ਅਧੀਨ ਸਨ। ਉਹ ਆਪਣੇ ਪਿੱਛੇ ਪਤਨੀ ਸਰਤਾਜ ਕੌਰ ਅਤੇ ਧੀ ਅਜਮਨ ਕੌਰ ਗਿੱਲ ਛੱਡ ਗਏ ਹਨ। ਰਣਜੀਤ ਸਿੰਘ ਤਲਵੰਡੀ ਅਕਾਲੀ ਦਲ ਸੰਯੁਕਤ ਦੇ ਸਕੱਤਰ ਜਨਰਲ ਸਨ, ਉਹ 2002 ਤੋਂ 2007 ਤੱਕ ਹਲਕਾ ਰਾਏਕੋਟ ਤੋਂ ਵਿਧਾਇਕ ਰਹੇ ਹਨ। ਉਨ੍ਹਾਂ ਦਾ ਸਸਕਾਰ ਪਿੰਡ ਤਲਵੰਡੀ ਰਾਏ (ਨੇੜੇ ਰਾਏਕੋਟ) ਵਿੱਚ ਬੁੱਧਵਾਰ ਨੂੰ ਕੀਤਾ ਜਾਵੇਗਾ।

The post ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਦਿਹਾਂਤ appeared first on punjabitribuneonline.com.


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …