ਨਵੀਂ ਦਿੱਲੀ, 7 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰ ਕੇ ਭਾਵੁਕ ਹੋ ਗਏ। ਉਹ ਬਵਾਨਾ ਵਿੱਚ ਬੀ ਆਰ ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੇਲੈਂਸ ਦੀ ਨਵੀਂ ਬਰਾਂਚ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਸਿਸੋਦੀਆ ਨੇ ਦਿੱਲੀ ਵਾਸੀਆਂ ਨੂੰ ਉਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਸੀ। ਉਨ੍ਹਾਂ ‘ਤੇ ਝੂਠੇ ਦੋਸ਼ ਲਗਾ ਕੇ ਜੇਲ੍ਹ ‘ਚ ਬੰਦ ਕੀਤਾ ਗਿਆ ਹੈ। ਕੇਜਰੀਵਾਲ ਨੇ ਉਮੀਦ ਜਤਾਈ ਕਿ ਛੇਤੀ ਹੀ ਸਿਸੋਦੀਆ ਨੂੰ ਜ਼ਮਾਨਤ ਮਿਲ ਜਾਏਗੀ। -ਪੀਟੀਆਈ
Source link
Asian Tribune Your Multilingual Newspaper covering World and local news News