ਜਲੰਧਰ : ਜਲੰਧਰ ਦੇ ਸ਼ਹੀਦ ਭਗਤ ਯਾਦਗਾਰ ਹਾਲ ‘ਚ ਪੁੱਜੇ ਸਿੱਖਿਆ ਮੰਤਰੀ ਓ. ਪੀ. ਸੋਨੀ ਦਾ ਅਧਿਆਪਕ ਯੂਨੀਅਨ ਵਲੋਂ ਜਮ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਓ. ਪੀ. ਸੋਨੀ ਨੂੰ ਕਾਲੀਆ ਝੰਡੀਆਂ ਵੀ ਦਿਖਾਈਆਂ ਗਈਆਂ ਅਤੇ ਉਨ੍ਹਾਂ ਖਿਲਾਫ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਦੱਸਣਯੋਗ ਹੈ ਕਿ ਅਧਿਆਪਕਾਂ ਦੀਆਂ ਤਨਖਾਹਾਂ ‘ਚ ਕੀਤੀ ਗਈ ਕਟੌਤੀ ਨੂੰ ਲੈ ਕੇ ਅਧਿਆਪਕ ਨਾਰਾਜ਼ ਚੱਲ ਰਹੇ ਹਨ, ਜਿਸ ਕਰਕੇ ਅੱਜ ਓ. ਪੀ. ਸੋਨੀ ਦਾ ਜਲੰਧਰ ਵਿਖੇ ਵਿਰੋਧ ਕੀਤਾ ਗਿਆ। ਇਸ ਮੌਕੇ ਪੁਲਸ ਅਤੇ ਬੱਚਿਆਂ ਦੇ ਮਾਪਿਆਂ ਵਿਚਾਲੇ ਧੱਕਾਮੁੱਕੀ ਹੋ ਗਈ, ਜਿਸ ਕਾਰਨ ਪੁਲਸ ਨੂੰ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।
Check Also
ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…
Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …
Asian Tribune Your Multilingual Newspaper covering World and local news News