Home / Punjabi News / ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ

ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ

ਪਾਲ ਸਿੰਘ ਨੌਲੀ

ਜਲੰਧਰ, 17 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ਆਪ ਨੇ, ਜਦ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ, ਉਦੋਂ ਮਹਿੰਦਰ ਭਗਤ ਭਾਜਪਾ ਦਾ ਉਮੀਦਵਾਰ ਸੀ ਤੇ ਸ਼ੀਤਲ ਅੰਗੁਰਾਲ ਆਪ ਦਾ ਉਮੀਦਵਾਰ ਸੀ। ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ।

The post ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 25 ਜੂਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਤੋਂ ਮੋਰਚਾ …