Home / Punjabi News / ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਪੱਤਰ ਪ੍ਰੇਰਕ
ਰਈਆ, 14 ਮਾਰਚ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਅਰੁਣ ਪੱਲੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਸਿਵਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਵਧੀਕ ਸਿਵਲ ਜੱਜ, ਸੀਨੀਅਰ ਡਿਵੀਜ਼ਨ-ਕਮ-ਸਬ-ਡਵੀਜ਼ਨਲ ਜੁਡੀਸ਼ਲ ਮੈਜਿਸਟਰੇਟ ਸ਼੍ਰੀਮਤੀ ਰਾਜਵਿੰਦਰ ਕੌਰ ਦੀ ਅਦਾਲਤ ਦਾ ਨਿਰੀਖਣ ਕੀਤਾ, ਜਿੱਥੇ ਕੁੱਲ 89 ਕੇਸ ਸੁਣਵਾਈ ਲਈ ਸੂਚੀਬੱਧ ਕੀਤੇ ਗਏ ਸਨ। ਉਕਤ ਅਦਾਲਤ ਦੇ ਅਦਾਲਤੀ ਕੰਮਕਾਜ ਦਾ ਨਿਰੀਖਣ ਕਰਨ ਉਪਰੰਤ ਮਾਣਯੋਗ ਜੱਜ ਨੇ ਬਿਕਰਮ ਦੀਪ ਸਿੰਘ, ਸਿਵਲ ਜੱਜ, ਜੂਨੀਅਰ ਡਿਵੀਜ਼ਨ-ਕਮ-ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇਸ ਮੌਕੇ ਮਾਣਯੋਗ ਜੱਜ ਨੇ ਵਕੀਲਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਅਦਾਲਤ ਦੇ ਸਬੰਧਿਤ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ। ਉਹ ਬਾਰ ਐਸੋਸੀਏਸ਼ਨ ਦੇ ਦਫ਼ਤਰ ਵੀ ਗਏ।

The post ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ appeared first on Punjabi Tribune.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …