Home / Punjabi News / ਜਾਖੜ ਤੇ ਰੰਧਾਵਾ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ

ਜਾਖੜ ਤੇ ਰੰਧਾਵਾ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ

ਜਾਖੜ ਤੇ ਰੰਧਾਵਾ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ

ਕਿਹਾ – ਮੋਦੀ ਨੇ ਨੌਜਵਾਨਾਂ ਨਾਲ ਰੁਜ਼ਗਾਰ ਲਈ ਕੀਤੇ ਝੂਠੇ ਵਾਅਦੇ
ਗੁਰਦਾਸਪੁਰ : ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਇਕ ਮਹੀਨੇ ਤੋਂ ਵੀ ਦਿਨ ਘਟਣੇ ਸ਼ੁਰੂ ਹੋ ਗਏ ਹਨ ਅਤੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਅੱਜ ਡੇਰਾ ਬਾਬਾ ਨਾਨਕ ਵਿਚ ਚੋਣ ਰੈਲੀ ਕੀਤੀ। ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੋਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਇਨ੍ਹਾਂ ਦੋਵਾਂ ਆਗੂਆਂ ਨੇ ਕਿਹਾ ਕਿ ਪਿਛਲੀ ਵਾਰ ਮੋਦੀ ਨੇ ਜੁਮਲੇਬਾਜ਼ੀ ਕਰਕੇ ਚੋਣਾਂ ਜਿੱਤ ਲਈਆਂ ਸਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੋਦੀ ਨੇ ਨੌਜਵਾਨਾਂ ਨੂੰ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਲਟਾ ਨੋਟਬੰਦੀ ਕਰਕੇ 50 ਲੱਖ ਨੌਕਰੀਆਂ ਵੀ ਜਾਂਦੀਆਂ ਰਹੀਆਂ। ਵੱਡੀਆਂ ਕੰਪਨੀਆਂ ਬੰਦ ਹੋ ਰਹੀਆਂ ਹਨ, ਜਿਸ ਦੀ ਤਾਜ਼ਾ ਉਦਾਹਰਨ ਜੈਟ ਏਅਰਵੇਜ਼ ਦੀ ਹੈ। ਜਾਖੜ ਤੇ ਰੰਧਾਵਾ ਨੇ ਮੋਦੀ ‘ਤੇ ‘ਮਨ ਕੀ ਬਾਤ’ ਰਾਹੀਂ ਹਵਾਈ ਗੱਲਾਂ ਕਰਨ ਦੇ ਆਰੋਪ ਵੀ ਲਗਾਏ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …