Home / Punjabi News / ਜੀਐੱਮਸੀਐੱਚ-32 ਵਿੱਚ ਡਾਕਟਰਾਂ ਦੀ ਹੜਤਾਲ ਖ਼ਤਮ

ਜੀਐੱਮਸੀਐੱਚ-32 ਵਿੱਚ ਡਾਕਟਰਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ (ਪੱਤਰ ਪ੍ਰੇਰਕ): ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ (ਜੀ.ਐੱਮ.ਸੀ.ਐੱਚ.) ਸੈਕਟਰ-32 ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਰੈਜ਼ੀਡੈਂਟ ਡਾਕਟਰਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ ਜਿਸ ਉਪਰੰਤ ਸਾਰੇ ਡਾਕਟਰ ਆਪੋ-ਆਪਣੀਆਂ ਡਿਊਟੀਆਂ ਉਤੇ ਪਰਤ ਆਏ। ਰੈਜ਼ੀਡੈਂਟ ਡਾਕਟਰਸ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸਿਮਰਨ ਕੌਰ ਸੇਠੀ ਅਤੇ ਜਨਰਲ ਸਕੱਤਰ ਡਾ. ਦਲਜੋਤ ਕੌਰ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪ੍ਰਸ਼ਾਸਕ ਦੇ ਸਲਾਹਕਾਰ ਵੱਲੋਂ ਮੀਡੀਆ ਰਾਹੀਂ ਦਿੱਤੇ ਬਿਆਨ ਉਪਰੰਤ ਇਹ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਵਾਰ ਡਾਕਟਰਾਂ ਨੂੰ ਦਿੱਤੇ ਭਰੋਸੇ ਉਤੇ ਖਰੇ ਉਤਰਦਿਆਂ ਡਾਕਟਰਾਂ ਦੀ ਮੰਗ ਜਲਦ ਪੂਰੀ ਕੀਤੀ ਜਾਵੇ।

The post ਜੀਐੱਮਸੀਐੱਚ-32 ਵਿੱਚ ਡਾਕਟਰਾਂ ਦੀ ਹੜਤਾਲ ਖ਼ਤਮ appeared first on punjabitribuneonline.com.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …