Home / Punjabi News / ਜੀ.ਕੇ. ਦੇ ਘਰ ਪਹੁੰਚੇ ਸਰਨਾ, ਦਿੱਤਾ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ

ਜੀ.ਕੇ. ਦੇ ਘਰ ਪਹੁੰਚੇ ਸਰਨਾ, ਦਿੱਤਾ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ

ਜੀ.ਕੇ. ਦੇ ਘਰ ਪਹੁੰਚੇ ਸਰਨਾ, ਦਿੱਤਾ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਆਪਣੇ ਸਾਥੀਆਂ ਨਾਲ ਮਨਜੀਤ ਸਿੰਘ ਜੀ.ਕੇ. ਦੇ ਘਰ ਪੁੱਜੇ। ਵਫ਼ਦ ਨੇ 28 ਨਵੰਬਰ ਨੂੰ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਜਾਣ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਜੀ.ਕੇ. ਦੇ ਘਰ ਪੁੱਜੇ। ਉੱਧਰ ਜੀ.ਕੇ. ਨੇ ਘਰ ਆਏ ਸਰਨਾ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਵੀ ਸਵਾਗਤ ਕੀਤਾ। ਜੀ.ਕੇ. ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਨਗਰ ਕੀਰਤਨ ‘ਚ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਦੇ ਨਾਲ ਹੀ ਜੀ.ਕੇ. ਨੇ ਨਗਰ ਕੀਰਤਨ ਦੀ ਸਫ਼ਲਤਾ ਲਈ ਸਰਦਾਰ ਸਰਨਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ …