Home / Punjabi News / ਜੇ. ਜੇ. ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਉਣ ਤੋਂ ਟਕਸਾਲੀਆਂ ਦੀ ਕੋਰੀ ਨਾਂਹ

ਜੇ. ਜੇ. ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਉਣ ਤੋਂ ਟਕਸਾਲੀਆਂ ਦੀ ਕੋਰੀ ਨਾਂਹ

ਜੇ. ਜੇ. ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਉਣ ਤੋਂ ਟਕਸਾਲੀਆਂ ਦੀ ਕੋਰੀ ਨਾਂਹ

ਅੰਮ੍ਰਿਤਸਰ— ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਟਕਸਾਲੀ ਲੀਡਰਾਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਜਨਰਲ ਜੇ. ਜੇ. ਸਿੰਘ ਦੀ ਉਮੀਦਵਾਰੀ ਵਾਪਸ ਨਹੀਂ ਲਈ ਜਾਵੇਗੀ। ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਜਨਰਲ ਜੇ. ਜੇ. ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦਰਅਸਲ ਪੰਜਾਬੀ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਕਸਾਲੀਆਂ ਨੂੰ ਪਰਮਜੀਤ ਕੌਰ ਖਾਲੜਾ ਦੇ ਹੱਕ ‘ਚ ਜੇ. ਜੇ. ਸਿੰਘ ਦੀ ਉਮੀਦਵਾਰੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਗਠਜੋੜ ਦੀਆਂ ਕੋਸ਼ਿਸ਼ਾਂ ‘ਚ ਜੁਟੇ ਐਡਵੋਕੇਟ ਐੱਚ. ਐੱਸ. ਫੂਲਕਾ ਨੇ ਵੀ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਸੀ ਕਿ ਬੀਬੀ ਖਾਲੜਾ ਦੇ ਹੱਕ ‘ਚ ਉਮੀਦਵਾਰ ਨਾ ਉਤਾਰਿਆ ਜਾਵੇ, ਜਿਸ ਸਬੰਧੀ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਸਮੇਤ ਟਕਸਾਲੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਦੇ ਹੋਏ ਇਹ ਸਾਫ ਕਰ ਦਿੱਤਾ ਹੈ ਕਿ ਖਡੂਰ ਸਾਹਿਬ ਤੋਂ ਜਨਰਲ ਜੇ. ਜੇ. ਸਿੰਘ ਦੀ ਉਮੀਦਵਾਰੀ ਵਾਪਸ ਨਹੀਂ ਲਈ ਜਾਵੇਗੀ ਅਤੇ ਉਹ ਉਥੋਂ ਹੀ ਲੋਕ ਸਭਾ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਪਹਿਲਾਂ ਕੀਤੀਆਂ ਗਈਆਂ ਮੀਟਿੰਗਾਂ ‘ਚ ਪਰਮਜੀਤ ਕੌਰ ਖਾਲਵਾ ਦਾ ਨਾਂ ਨਹੀਂ ਲਿਆ ਸੀ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਫੂਲਕਾ ਵੱਲੋਂ ਨਵੇਂ ਸਿਰੇ ਤੋਂ ਗਠਜੋੜ ਬਣਾਉਣ ਦਾ ਸਵਾਗਤ ਕਰਦੇ ਹਨ ਅਤੇ ਉਨ੍ਹਾਂ ਦਾ ਕਿਸੇ ਵੀ ਪਾਰਟੀ ਦੇ ਨਾਲ ਕੋਈ ਸਮਝੌਤਾ ਨਹੀਂ ਹੈ ਅਤੇ ਨਾ ਹੀ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸਿਰਫ ਖਡੂਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਸੀਟ ਤੋਂ ਹੀ ਲੋਕ ਸਭਾ ਚੋਣਾਂ ਲੜੇਗੀ। ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਸੀਟ ਲਈ ਵੀ ਪਾਰਟੀ ਵਲੋਂ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਪੂਰੀ ਤਾਕਤ ਦੇ ਨਾਲ ਲੋਕ ਸਭਾ ਚੋਣਾਂ ਲੜੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਦੇ ਪਰਿਵਾਰ ਦੀ ਵੱਡੀ ਕੁਰਬਾਨੀ ਹੈ, ਇਸ ਕਰਕੇ ਉਨ੍ਹਾਂ ਨੂੰ ਚੋਣ ਨਹੀਂ ਲੜਨੀ ਚਾਹੀਦੀ ਸਗੋਂ ਉਨ੍ਹਾਂ ਨੂੰ ਰਾਜਸਭਾ ਮੈਂਬਰ ਬਣਾ ਦਿੱਤਾ ਜਾਣਾ ਚਾਹੀਦੀ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …