Breaking News
Home / Punjabi News / ਜੰਮੂੁ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਦੀ ਤਰਜੀਹ: ਰਾਹੁਲ ਗਾਂਧੀ

ਜੰਮੂੁ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਦੀ ਤਰਜੀਹ: ਰਾਹੁਲ ਗਾਂਧੀ

ਸ੍ਰੀਨਗਰ, 22 ਅਗਸਤ

ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਤੇ ਵਿਰੋਧੀ ਗੱਠਜੋੜ ‘ਇੰਡੀਆ’ ਦੀ ਤਰਜੀਹ ਹੈ। ਜੰਮੂ ਕਸ਼ਮੀਰ ਦੇ ਦੋ ਰੋਜ਼ਾ ਦੌਰੇ ਦੌਰਾਨ ਰਾਹੁਲ ਨੇ ਇਹ ਵੀ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਟੀਚਾ ਹੈ ਕਿ ਜੰਮੂ ਕਸ਼ਮੀਰ ਤੇ ਲੱਦਾਖ ਦੇ ਲੋਕਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰ ਵਾਪਸ ਮਿਲਣ। ਉਨ੍ਹਾਂ ਆਖਿਆ, ‘ਕਾਂਗਰਸ ਪਾਰਟੀ ਤੇ ‘ਇੰਡੀਆ’ ਦੀ ਤਰਜੀਹ ਹੈ ਕਿ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਸਾਨੂੰ ਉਮੀਦ ਸੀ ਕਿ ਚੋਣਾਂ ਤੋਂ ਪਹਿਲਾਂ ਅਜਿਹਾ ਕਰ ਦਿੱਤਾ ਜਾਵੇਗਾ ਪਰ ਚੋਣਾਂ ਦਾ ਐਲਾਨ ਹੋ ਗਿਆ। ਸਾਨੂੰ ਉਮੀਦ ਹੈ ਕਿ ਜਲਦੀ ਤੋਂ ਜਲਦੀ ਪੂਰਨ ਰਾਜ ਦਾ ਦਰਜਾ ਬਹਾਲ ਕਰ ਦਿੱਤਾ ਜਾਵੇਗਾ ਤੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਅਧਿਕਾਰ ਬਹਾਲ ਕਰ ਦਿੱਤੇ ਜਾਣਗੇ।’’ -ਪੀਟੀਆਈ 

The post ਜੰਮੂੁ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਦੀ ਤਰਜੀਹ: ਰਾਹੁਲ ਗਾਂਧੀ appeared first on Punjabi Tribune.


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …