Home / Punjabi News / ਜੰਮੂ : ਅਨੰਤਨਾਗ ‘ਚ ਪ੍ਰਦਰਸ਼ਨ ਦੌਰਾਨ ਦਾਗੇ ਗਏ ਹੰਝੂ ਗੈਸ ਦੇ ਗੋਲੇ

ਜੰਮੂ : ਅਨੰਤਨਾਗ ‘ਚ ਪ੍ਰਦਰਸ਼ਨ ਦੌਰਾਨ ਦਾਗੇ ਗਏ ਹੰਝੂ ਗੈਸ ਦੇ ਗੋਲੇ

ਜੰਮੂ : ਅਨੰਤਨਾਗ ‘ਚ ਪ੍ਰਦਰਸ਼ਨ ਦੌਰਾਨ ਦਾਗੇ ਗਏ ਹੰਝੂ ਗੈਸ ਦੇ ਗੋਲੇ

ਅਨੰਤਨਾਗ — ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਬੁੱਧਵਾਰ ਦੀ ਸਵੇਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਲਾਠੀਚਾਰਜ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਸੂਬਾ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਜਵਾਨਾਂ ਨੇ ਈਦਗਾਹ ਅਤੇ ਕਮੇਰਪੋਰਾ ਇਲਾਕੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਤਲਾਸ਼ ਮੁਹਿੰਮ ਦੌਰਾਨ ਆਲੇ-ਦੁਆਲੇ ਦੇ ਇਲਾਕਿਆਂ ਦੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਸੜਕਾਂ ‘ਤੇ ਉਤਰ ਆਏ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ‘ਤੇ ਪਥਰਾਅ ਕਰਨ ਲੱਗੇ। ਸੁਰੱਖਿਆ ਫੋਰਸ ਦੇ ਜਵਾਨ ਤੁਰੰਤ ਹਰਕਤ ਵਿਚ ਆਏ ਅਤੇ ਪੱਥਰਬਾਜਾਂ ਨੂੰ ਖਦੇੜ ਕੇ ਦੌੜਾ ਦਿੱਤਾ। ਇਸ ਦੇ ਬਾਵਜੂਦ ਪ੍ਰਦਸ਼ਨਕਾਰੀ ਫਿਰ ਇਕੱਠੇ ਹੋ ਗਏ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ‘ਤੇ ਪਥਰਾਅ ਕਰਨ ਲੱਗੇ। ਉਨ੍ਹਾਂ ਨੂੰ ਤਿਤਰ-ਬਿਤਰ ਕਰਨ ਲਈ ਪੁਲਸ ਨੂੰ ਹੰਝੂ ਗੈਸ ਦੇ ਗੋਲੇ ਦਾਗਣੇ ਪਏ ਅਤੇ ਲਾਠੀਚਾਰਜ ਕਰਨਾ ਪਿਆ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …