Home / Punjabi News / ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਅਨੰਤਨਾਗ — ਜੰਮੂ-ਕਸ਼ਮੀਰ ਵਿਚ ਸੋਮਵਾਰ ਨੂੰ ਇਕ ਵਾਰ ਫਿਰ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅਨੰਤਨਾਗ ਦੇ ਇਕ ਪਿੰਡ ਵਿਚ ਸਾਰੇ ਨਿਕਾਸੀ ਮਾਰਗਾਂ ਨੂੰ ਸੀਲ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਜਦੋਂ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸੁਰੱਖਿਆ ਫੋਰਸ ਦੇ ਜਵਾਨਾਂ ਵਲੋਂ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਵਿਚ ਮੇਜਰ ਅਤੇ ਇਕ ਜਵਾਨ ਵੀ ਜ਼ਖਮੀ ਹੋਇਆ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਸਾਵਾਧਾਨੀ ਦੇ ਤੌਰ ‘ਤੇ ਮੋਬਾਈਲ ਸੇਵਾਵਾਂ ‘ਤੇ ਰੋਕ ਲਾ ਦਿੱਤੀ ਗਈ ਹੈ। ਕਿਸੇ ਪ੍ਰਕਾਰ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਮੁਕਾਬਲੇ ਵਾਲੀ ਥਾਂ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਵਾਧੂ ਸੁਰੱਖਿਆ ਫੋਰਸ ਦੇ ਜਵਾਨ ਅਤੇ ਸੂਬਾ ਪੁਲਸ ਦੇ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …