Breaking News
Home / Punjabi News / ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ

ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਤੋਂ ਤਬਦੀਲ ਹੋਣਗੇ ਕੱਟੜ ਦਹਿਸ਼ਤਗਰਦ

ਜੰਮੂ, 22 ਅਕਤੂਬਰ

ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੀਆਂ ਘਟਨਾਵਾਂ ਵਧ ਗਈਆਂ ਹਨ ਜਿਸ ਨੂੰ ਰੋਕਣ ਲਈ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਏ ਤੇ ਬੀ ਵਰਗ ਦੇ ਕੱਟੜ ਦਹਿਸ਼ਤਗਰਦਾਂ ਨੂੰ ਹੋਰ ਰਾਜਾਂ ਦੀਆਂ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ। ਪਹਿਲੇ ਪੜਾਅ ਹੇਠ ਅੱਜ 26 ਦਹਿਸ਼ਤਗਰਦਾਂ ਨੂੰ ਦੂਜੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਵਿਚ ਬੰਦ 100 ਦਹਿਸ਼ਤਗਰਦਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਇਹ ਦਹਿਸ਼ਤਗਰਦ ਜੇਲ੍ਹ ਅੰਦਰ ਰਹਿ ਕੇ ਵੀ ਬਾਹਰ ਆਪਣੇ ਸਾਥੀਆਂ ਨਾਲ ਜੁੜੇ ਹੋਏ ਹਨ ਤੇ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਵੇਲੇ 30 ਦਹਿਸ਼ਤਗਰਦ ਏ ਵਰਗ ਜਦਕਿ 70 ਬੀ ਵਰਗ ਵਿਚ ਰੱਖੇ ਗਏ ਹਨ।


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …