ਸ਼੍ਰੀਨਗਰ — ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤ੍ਰਾਲ ਖੇਤਰ ਵਿਚ ਬੁੱਧਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ. ਓ. ਜੀ.), ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਨੇ ਪੁਲਵਾਮਾ ਵਿਚ ਤ੍ਰਾਲ ਦੇ ਬਰਾਨਾਪਥਰੀ ਦੇ ਜੰਗਲਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸੁਰੱਖਿਆ ਫੋਰਸ ਦੇ ਜਵਾਨ ਜਦੋਂ ਅੱਗੇ ਵਧੇ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਸੁਰੱਖਿਆ ਫੋਰਸ ਦੇ ਜਵਾਨਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਡਰੋਨ ਦੀ ਮਦਦ ਨਾਲ ਹੋਰ ਅੱਤਵਾਦੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰਤ ਸੂਤਰਾਂ ਮੁਤਾਬਕ ਸਾਵਧਾਨੀ ਦੇ ਤੌਰ ‘ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ਅਤੇ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਸ਼ੰਕਾ ਨੂੰ ਦੇਖਦੇ ਹੋਏ ਮੁਕਾਬਲੇ ਵਾਲੀ ਥਾਂ ਦੇ ਆਲੇ-ਦੁਆਲੇ ਵਾਧੂ ਸੁਰੱਖਿਆ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
Check Also
ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…
Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …
Asian Tribune Your Multilingual Newspaper covering World and local news News