Home / Punjabi News / ਜੰਮੂ-ਕਸ਼ਮੀਰ: ਸਿੱਖਾਂ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ

ਜੰਮੂ-ਕਸ਼ਮੀਰ: ਸਿੱਖਾਂ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ

ਜੰਮੂ, 25 ਫਰਵਰੀ

ਸਿੱਖ ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨ ਵਾਲਾ 11 ਮੈਂਬਰੀ ਜਥਾ ਅੱਜ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਮਿਲਿਆ। ਇਸ ਵਫਦ ਦੀ ਅਗਵਾਈ ਜੰਮੂ-ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਨੇ ਕੀਤੀ। ਵਫਦ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦੇ ਉਪ ਰਾਜਪਾਲ ਦੇ ਧਿਆਨ ‘ਚ ਲਿਆਂਦੇ ਜਿਨ੍ਹਾਂ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਬੋਰਡ ਦੀਆਂ ਚੋਣਾਂ ਕਰਵਾਉਣ ਦੀ ਮੰਗ ਵੀ ਸ਼ਾਮਲ ਸੀ। ਚੇਅਰਮੈਨ ਅਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸਿਨਹਾ ਨੇ ਵਫਦ ਦੀ ਗੱਲਬਾਤ ਧਿਆਨ ਨਾਲ ਸੁਣੀ ਤੇ ਸਬੰਧਤ ਮੁੱਦਿਆਂ ‘ਤੇ ਕਾਰਵਾਈ ਦਾ ਭਰੋਸਾ ਦਿੱਤਾ। -ਪੀਟੀਆਈ


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …