Breaking News
Home / Punjabi News / ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ

ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ

ਨਵੀਂ ਦਿੱਲੀ, 4 ਫਰਵਰੀ

ਜੰਮੂ-ਕਸ਼ਮੀਰ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨ ਸ੍ਰੀਨਗਰ ’ਚ ਐਤਵਾਰ ਨੂੰ ਭਾਰੀ ਬਰਫਬਾਰੀ ਹੋਈ। ਖਰਾਬ ਮੌਸਮ ਕਾਰਨ ਐਤਵਾਰ ਨੂੰ ਦਿੱਲੀ ਤੋਂ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਅਤੇ ਲੇਹ ਲਈ ਇੰਡੀਗੋ ਦੀਆਂ ਕੁੱਲ 6 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਇੰਡੀਗੋ ਦੇ ਬੁਲਾਰੇ ਅਨੁਸਾਰ ਸ੍ਰੀਨਗਰ ਲਈ ਇੰਡੀਗੋ ਦੀਆਂ 4 ਅਤੇ ਲੇਹ ਲਈ ਇੰਡੀਗੋ ਦੀਆਂ 2 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਏਅਰਲਾਈਨ ਦੇ ਬੁਲਾਰੇ ਨੇ ਕਿਹਾ ਕਿ ਮੌਸਮ ਦੀ ਸਥਿਤੀ ਵਿੱਚ ਭਾਰੀ ਤਬਦੀਲੀ ਕਾਰਨ ਸ਼੍ਰੀਨਗਰ ਅਤੇ ਲੇਹ ਦੇ ਰਨਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਪੂਰਾ ਰਿਫੰਡ ਪ੍ਰਾਪਤ ਕਰਨ ਜਾਂ ਕਿਸੇ ਹੋਰ ਥਾਂ ਯਾਤਰਾ ਕਰਨ ਜਾਂ ਫਲਾਈਟ ਨੂੰ ਰੀ-ਸ਼ਡਿਊਲ ਕਰਨ ਦੇ ਵਿਕਲਪ ਦਿੱਤੇ ਗਏ ਹਨ।

The post ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ appeared first on Punjabi Tribune.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …