Home / Punjabi News / ਜੰਮੂ : ਬਾਰਾਮੂਲਾ ‘ਚ ਸੁਰੱਖਿਆ ਫੋਰਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

ਜੰਮੂ : ਬਾਰਾਮੂਲਾ ‘ਚ ਸੁਰੱਖਿਆ ਫੋਰਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

ਜੰਮੂ : ਬਾਰਾਮੂਲਾ ‘ਚ ਸੁਰੱਖਿਆ ਫੋਰਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

ਬਾਰਾਮੂਲਾ — ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਬੋਨੀਆਰ ਜੰਗਲੀ ਖੇਤਰ ‘ਚ ਸ਼ਨੀਵਾਰ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਨਾਲ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰਤ ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਇਕ ਸਾਂਝੇ ਦਲ ਦੇ ਬੋਨੀਆਰ ਜੰਗਲੀ ਖੇਤਰ ‘ਚ ਗਸ਼ਤ ਦੌਰਾਨ ਅਚਾਨਕ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸ ਦੇ ਜਵਾਨਾਂ ਦੀ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋਇਆ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲੇ ਵਾਲੀ ਥਾਂ ਵੱਲ ਵਾਧੂ ਸੁਰੱਖਿਆ ਫੋਰਸ ਦੇ ਜਵਾਨ ਰਵਾਨਾ ਕਰ ਦਿੱਤੇ ਗਏ ਹਨ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਪੂਰੇ ਜੰਗਲੀ ਖੇਤਰ ‘ਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਜੰਗਲੀ ਖੇਤਰ ਜ਼ਰੀਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਅੱਤਵਾਦੀ ਘੁਸਪੈਠ ਕਰਦੇ ਹਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …