ਰਾਂਚੀ- ਝਾਰਖੰਡ ਦੇ ਸਿੰਘਭੂਮ ਜ਼ਿਲੇ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮੰਗਲਵਾਰ ਨੂੰ ਹੋਏ ਭਿਆਨਕ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 5 ਨਕਸਲੀਆਂ ਨੂੰ ਮਾਰ ਦਿੱਤਾ। ਮੁਕਾਬਲੇ ਵਾਲੇ ਸਥਾਨ ‘ਤੇ ਪੁਲਸ ਨੂੰ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ।
ਰਿਪੋਰਟ ਮੁਤਾਬਕ ਪੁਲਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਜਾਣਕਾਰੀ ਮਿਲਣ ‘ਤੇ ਸੋਮਵਾਰ ਸ਼ਾਮ ਕੇਂਦਰੀ ਰਿਜ਼ਰਵ ਪੁਲਸ ਬਲ ਦੀ ਕੋਬਰਾ ਬਟਾਲੀਅਨ ਅਤੇ ਖੂੰਟੀ ਪੁਲਸ ਨੇ ਮੁਰਹੂ ਥਾਣਾ ਖੇਤਰ ‘ਚ ਨਕਸਲੀਆਂ ਦੇ ਠਿਕਾਣਿਆਂ ਦੀ ਘੇਰਾਬੰਦੀ ਕਰ ਦਿੱਤੀ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਲਈ ਕਿਹਾ ਪਰ ਨਕਸਲੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੰਗਲਵਾਰ ਨੂੰ ਸਵੇਰੇਸਾਰ ਹੋਈ ਭਿਆਨਕ ਗੋਲੀਬਾਰੀ ‘ਚ ਸੁਰੱਖਿਆ ਬਲਾ ਨੇ 4 ਨਕਸਲੀਆਂ ਨੂੰ ਮਾਰ ਦਿੱਤਾ ਅਤੇ 2 ਹੋਰ ਨਕਸਲੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
Check Also
CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…
Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …
Asian Tribune Your Multilingual Newspaper covering World and local news News