Home / Punjabi News / ਟੀ-20 ਵਿਸ਼ਵ ਕੱਪ ਦੌਰਾਨ ਧੜੇਬੰਦੀ ਨੇ ਪਾਕਿਸਤਾਨ ਟੀਮ ਦਾ ਬੇੜਾ ਗਰਕ ਕੀਤਾ: ਸੂਤਰ

ਟੀ-20 ਵਿਸ਼ਵ ਕੱਪ ਦੌਰਾਨ ਧੜੇਬੰਦੀ ਨੇ ਪਾਕਿਸਤਾਨ ਟੀਮ ਦਾ ਬੇੜਾ ਗਰਕ ਕੀਤਾ: ਸੂਤਰ

ਕਰਾਚੀ, 15 ਜੂਨ
ਪਾਕਿਸਤਾਨ ਦੇ ਟੀ-20 ਵਿਸ਼ਵ ਕੱਪ ਤੋਂ ਛੇਤੀ ਬਾਹਰ ਹੋਣ ਦਾ ਦੋਸ਼ ਟੀਮ ਅੰਦਰ ਧੜੇਬੰਦੀ ਅਤੇ ਅਹਿਮ ਮੌਕਿਆਂ ’ਤੇ ਸੀਨੀਅਰ ਖਿਡਾਰੀਆਂ ਦੇ ਖ਼ਰਾਬ ਪ੍ਰਦਰਸ਼ਨ ’ਤੇ ਲਗਾਇਆ ਜਾ ਰਿਹਾ ਹੈ। ਇਸ ਖਰਾਬ ਪ੍ਰਦਰਸ਼ਨ ਤੋਂ ਬਾਅਦ ਟੀਮ ਦੇ ਨਾਲ-ਨਾਲ ਪੀਸੀਬੀ ’ਚ ‘ਵੱਡੇ ਬਦਲਾਅ’ ਹੋ ਸਕਦੇ ਹਨ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਸੂਤਰਾਂ ਮੁਤਾਬਕ ਬਾਬਰ ਆਜ਼ਮ ਦੇ ਕਪਤਾਨ ਵਜੋਂ ਵਾਪਸੀ ’ਤੇ ਸਭ ਤੋਂ ਵੱਡੀ ਚੁਣੌਤੀ ਟੀਮ ਨੂੰ ਇਕਜੁੱਟ ਕਰਨਾ ਸੀ ਪਰ ਧੜੇਬੰਦੀ ਕਾਰਨ ਉਹ ਅਜਿਹਾ ਨਹੀਂ ਕਰ ਸਕੇ। ਸ਼ਾਹੀਨ ਸ਼ਾਹ ਅਫਰੀਦੀ ਕਪਤਾਨੀ ਗੁਆਉਣ ‘ਤੇ ਨਾਰਾਜ਼ ਹੈ ਅਤੇ ਲੋੜ ਪੈਣ ‘ਤੇ ਬਾਬਰ ਉਸ ਦਾ ਸਾਥ ਨਹੀਂ ਦੇ ਰਿਹਾ, ਜਦਕਿ ਮੁਹੰਮਦ ਰਿਜ਼ਵਾਨ ਕਪਤਾਨੀ ਲਈ ਵਿਚਾਰ ਨਾ ਕੀਤੇ ਜਾਣ ਤੋਂ ਨਾਖੁਸ਼ ਹੈ। ਟੀਮ ਦੇ ਸੂਤਰ ਨੇ ਦੱਸਿਆ ਕਿ ਟੀਮ ਵਿੱਚ ਤਿੰਨ ਧੜੇ ਹਨ, ਇੱਕ ਦੀ ਅਗਵਾਈ ਬਾਬਰ ਆਜ਼ਮ, ਦੂਜੇ ਦੀ ਅਫ਼ਰੀਦੀ ਅਤੇ ਤੀਜੇ ਦੀ ਰਿਜ਼ਵਾਨ ਕਰ ਰਿਹਾ ਹੈ।

The post ਟੀ-20 ਵਿਸ਼ਵ ਕੱਪ ਦੌਰਾਨ ਧੜੇਬੰਦੀ ਨੇ ਪਾਕਿਸਤਾਨ ਟੀਮ ਦਾ ਬੇੜਾ ਗਰਕ ਕੀਤਾ: ਸੂਤਰ appeared first on Punjabi Tribune.


Source link

Check Also

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ …