Home / Punjabi News / ਟੀ20: ਜ਼ਿੰਬਾਬਵੇ ਨੇ ਪਹਿਲੇ ਮੈਚ ’ਚ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਟੀ20: ਜ਼ਿੰਬਾਬਵੇ ਨੇ ਪਹਿਲੇ ਮੈਚ ’ਚ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਹਰਾਰੇ, 6 ਜੁਲਾਈ

ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ ਬੱਲੇਬਾਜ਼ਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਅੱਜ ਇੱਥੇ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ20 ਕੌਮਾਂਤਰੀ ਮੁਕਾਬਲੇ ਵਿੱਚ ਜ਼ਿੰਬਾਬਵੇ ਤੋਂ 13 ਦੌੜਾਂ ਨਾਲ ਹਾਰ ਗਈ। ਲੈੱਗ ਸਪਿੰਨਰ ਰਵੀ ਬਿਸ਼ਨੋਈ ਦੀ ਅਗਵਾਈ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਜ਼ਿੰਬਾਬਵੇ ਨੂੰ ਨੌਂ ਵਿਕਟਾਂ ਦੇ ਨੁਕਸਾਨ ’ਤੇ 115 ਦੌੜਾਂ ’ਤੇ ਰੋਕਿਆ ਸੀ। ਹਾਲਾਂਕਿ ਭਾਰਤੀ ਬੱਲੇਬਾਜ਼ਾਂ ਨੂੰ ਪਿੱਚ ’ਤੇ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਨੇ ਪਾਵਰ-ਪਲੇਅ ਵਿੱਚ ਚਾਰ ਵਿਕਟਾਂ ਗੁਆ ਲਈਆਂ ਅਤੇ ਪੂਰੀ ਟੀਮ 19.5 ਓਵਰਾਂ ਵਿੱਚ 102 ਦੌੜਾਂ ’ਤੇ ਸਿਮਟ ਗਈ। ਹਾਲ ਹੀ ਵਿੱਚ ਟੀ20 ਵਿਸ਼ਵ ਕੱਪ ਜਿੱਤਣ ਵਾਲੇ ਭਾਰਤ ਨੇ ਇਸ ਦੌਰੇ ’ਤੇ ਨੌਜਵਾਨ ਖਿਡਾਰੀਆਂ ਨੂੰ ਮੈਦਾਨ ’ਚ ਉਤਾਰਿਆ ਸੀ ਅਤੇ ਉਨ੍ਹਾਂ ਦੇ ਆਸਾਨੀ ਨਾਲ ਜ਼ਿੰਬਾਬਵੇ ’ਤੇ ਜਿੱਤ ਦਰਜ ਕਰਨ ਦੀ ਉਮੀਦ ਸੀ ਪਰ ਜ਼ਿੰਬਾਬਵੇ ਦੇ ਤੇਜ਼ ਗੇਂਦਬਾਜ਼ ਤੇਂਦਈ ਚਤਾਰਾ (16 ਦੌੜਾਂ ਦੇ ਕੇ ਤਿੰਨ ਵਿਕਟਾਂ) ਅਤੇ ਕਪਤਾਨ ਸਿਕੰਦਰ ਰਜ਼ਾ (25 ਦੌੜਾਂ ਦੇ ਕੇ ਤਿੰਨ ਵਿਕਟਾਂ) ਦੀ ਬਦੌਲਤ ਭਾਰਤ ਨੂੰ ਹਰਾ ਕੇ ਉਲਟਫੇਰ ਕੀਤਾ। ਇਹ 2024 ਵਿੱਚ ਭਾਰਤ ਦੀ ਟੀ20 ਕੌਮਾਂਤਰੀ ਲੜੀ ’ਚ ਪਹਿਲੀ ਅਤੇ ਅੱਠ ਸਾਲਾਂ ਦੌਰਾਨ ਜ਼ਿੰਬਾਬਵੇ ਖ਼ਿਲਾਫ਼ ਭਾਰਤ ਦੀ ਪਹਿਲੀ ਹਾਰ ਹੈ। -ਪੀਟੀਆਈ

The post ਟੀ20: ਜ਼ਿੰਬਾਬਵੇ ਨੇ ਪਹਿਲੇ ਮੈਚ ’ਚ ਭਾਰਤ ਨੂੰ 13 ਦੌੜਾਂ ਨਾਲ ਹਰਾਇਆ appeared first on Punjabi Tribune.


Source link

Check Also

ਨਰਿੰਦਰ ਮੋਦੀ ਵੱਲੋਂ ਬਜਟ 2024 ਲਈ ਉੱਘੇ ਅਰਥਸ਼ਾਸਤਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ …