Home / Punjabi News / ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ

ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ

ਪਵਨ ਗੋਇਲ
ਭੁੱਚੋ ਮੰਡੀ, 18 ਨਵੰਬਰ
ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਮੋਰਚੇ ਦੇ ਬੈਨਰ ਹੇਠ ਅੱਜ ਪਿੰਡ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੋਟਰਸਾਈਕਲਾਂ ’ਤੇ ਝੰਡਾ ਮਾਰਚ ਕੀਤਾ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂ ਜਗਸੀਰ ਸਿੰਘ ਭੰਗੂ, ਬਲਜਿੰਦਰ ਮਾਨ, ਹਰਦੀਪ ਸਿੰਘ ਤੱਗੜ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ-ਮਜ਼ਦੂਰਾਂ-ਮੁਲਾਜ਼ਮਾਂ-ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰਕੇ ਸਮੂਹ ਵਰਗਾਂ ਸਿਰ ਲੋਕ ਵਿਰੋਧੀ ਨੀਤੀਆਂ ਮੜ੍ਹ ਰਹੀ ਹੈ। ਕਿਰਤੀ ਲੋਕਾਂ ਦੀ ਦਿਹਾੜੀ ਦਾ ਸਮਾਂ ਵਧਾ ਕੇ ਉਨ੍ਹਾਂ ਨੂੰ ਫਿਰ ਬੰਧੂਆ ਮਜ਼ਦੂਰੀ ਵੱਲ ਧੱਕਿਆ ਜਾ ਰਿਹਾ ਹੈ ਅਤੇ ਯੂਨੀਅਨ ਬਣਾਉਣ ਦਾ ਜਮਹੂਰੀਅਤ ਹੱਕ ਖੋਹਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਦਾਰਿਆਂ ਦਾ ਨਿੱਜੀਕਰਨ ਕਰਕੇ ਲੋਕਾਂ ਨੂੰ ਬਿਜਲੀ, ਪਾਣੀ, ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਸਮੇਤ ਹੋਰ ਸਸਤੀਆਂ ਸਹੂਲਤਾਂ ਅਤੇ ਰੁਜ਼ਗਾਰ ਦੇ ਹੱਕ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਕੀਤਾ ਜਾਵੇ, ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸਚਿਤ ਕੀਤੀ ਜਾਵੇ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

The post ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ appeared first on punjabitribuneonline.com.


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …