Home / Punjabi News / ਡਾ. ਮਨਮੋਹਨ ਸਿੰਘ ‘ਤੇ ਬਣਾਈ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਰ’ ਵਿਵਾਦਾਂ ‘ਚ ਘਿਰੀ

ਡਾ. ਮਨਮੋਹਨ ਸਿੰਘ ‘ਤੇ ਬਣਾਈ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਰ’ ਵਿਵਾਦਾਂ ‘ਚ ਘਿਰੀ

ਡਾ. ਮਨਮੋਹਨ ਸਿੰਘ ‘ਤੇ ਬਣਾਈ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਰ’ ਵਿਵਾਦਾਂ ‘ਚ ਘਿਰੀ

ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਫਿਲਮ ਨੂੰ ਰਾਜਨੀਤਕ ਹਥਿਆਰ ਬਣਾਇਆ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜੀਵਨ ‘ਤੇ ਅਧਾਰਿਤ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰ ਗਈ ਹੈ। ਫਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਫਿਲਮ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਜਿਸਦੇ ਚੱਲਦਿਆਂ ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਫਿਲਮ ਦੇ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦਾ ਕਹਿਣਾ ਹੈ ਕਿ ਫਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਵਿਚੋਂ ਵਿਵਾਦਤ ਕੁਮੈਂਟ ਹਟਾਏ ਜਾਣ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਫਿਲਮ ਨੂੰ ਰਾਜਨੀਤਕ ਹਥਿਆਰ ਬਣਾ ਲਿਆ ਹੈ। ਧਿਆਨ ਰਹੇ ਕਿ ਡਾ. ਮਨਮੋਹਨ ਸਿੰਘ ਦੇ ਜੀਵਨ ‘ਤੇ ਬਣੀ ਫਿਲਮ 11 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਟਰੇਲਰ ਲੰਘੇ ਕੱਲ੍ਹ ਹੀ ਰਿਲੀਜ਼ ਕੀਤਾ ਗਿਆ ਹੈ ਅਤੇ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਵਿਵਾਦ ਖੜ੍ਹਾ ਹੋ ਗਿਆ। ਜਦੋਂ ਮੀਡੀਆ ਨੇ ਡਾ. ਮਨਮੋਹਨ ਸਿੰਘ ਨੂੰ ਇਸ ਫਿਲਮ ਸਬੰਧੀ ਪੁੱਛਿਆ ਤਾਂ ਉਨ੍ਹਾਂ ਕੋਈ ਵੀ ਜਵਾਬ ਨਹੀਂ ਦਿੱਤਾ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …