ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ‘ਚ ਕਾਂਗਰਸ ਵਲੋਂ ਉਮੀਦਵਾਰ ਹੋਣਗੇ। ਸੂਤਰਾਂ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ 13 ਅਗਸਤ 2019 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜੈਪੁਰ ਪਹੁੰਚਣਗੇ। ਸੂਤਰਾਂ ਮੁਤਾਬਕ ਕਾਂਗਰਸ ਲੀਡਰਸ਼ਿਪ ਨੇ ਰਾਜਸਥਾਨ ਤੋਂ ਰਾਜ ਸਭਾ ਦੀ ਇਕ ਸੀਟ ਲਈ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਡਾ. ਸਿੰਘ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ।
ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਰਹਿੰਦੇ ਹੋਏ ਆਸਾਮ ਤੋਂ ਰਾਜ ਸਭਾ ਮੈਂਬਰ ਸਨ ਅਤੇ 14 ਜੂਨ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਇਆ ਸੀ। ਉਹ 1991 ਤੋਂ 2019 ਤਕ ਰਾਜ ਸਭਾ ਦੇ ਮੈਂਬਰ ਰਹੇ। ਰਾਜਸਥਾਨ ਭਾਜਪਾ ਦੇ ਪ੍ਰਧਾਨ ਰਹੇ ਮਦਨ ਲਾਲ ਸੈਨੀ ਦੇ ਦਿਹਾਂਤ ਕਾਰਨ ਰਾਜਸਥਾਨ ਤੋਂ ਰਾਜ ਸਭਾ ਦੀ ਇਕ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ।
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News