Home / Punjabi News / ਡੇਰਾਬੱਸੀ ’ਚ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ

ਡੇਰਾਬੱਸੀ ’ਚ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ

ਹਰਜੀਤ ਸਿੰਘ
ਡੇਰਾਬੱਸੀ, 8 ਅਪਰੈਲ
ਇਥੇ ਗੁਲਾਬਗੜ੍ਹ-ਬੇਹੜਾ ਸੜਕ ’ਤੇ ਮੱਗੋ ਕੈਮੀਕਲ ਫੈਕਟਰੀ ਵਿੱਚ ਅੱਜ ਬਾਅਦ ਦੁਪਹਿਰ ਅਚਾਨਕ ਅੱਗ ਲੱਗ ਗਈ। ਫੈਕਟਰੀ ਮਾਲਕਾਂ ਅਤੇ ਕਰਮੀਆਂ ਵਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਤੇਜ਼ ਹਵਾ ਕਾਰਨ ਕੁਝ ਮਿੰਟਾਂ ਵਿੱਚ ਅੱਗ ਵਿਆਪਕ ਪੱਧਰ ’ਤੇ ਫ਼ੈਲ ਗਈ। ਫਾਇਰ ਬ੍ਰਿਗੇਡ ਕਰਮੀਆ ਨੇ ਮੌਕੇ ’ਤੇ ਮੌਜੂਦ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਖ਼ਬਰ ਲਿਖੇ ਜਾਣ ਤੱਕ ਅੱਗ ਪੂਰੀ ਤਰ੍ਹਾਂ ਭੜਕੀ ਹੋਈ ਸੀ। ਜਾਨੀ ਨੁਕਸਾਨ ਦਾ ਬਚਾਅ ਰਿਹਾ ਪਰ ਫੈਕਟਰੀ ਮਾਲਕਾਂ ਮੁਤਾਬਕ ਅੱਗ ਕਾਰਨ ਆਰਥਿਕ ਨੁਕਸਾਨ ਕਾਫ਼ੀ ਹੋਇਆ ਹੈ।

The post ਡੇਰਾਬੱਸੀ ’ਚ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ appeared first on Punjabi Tribune.


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …