ਐਸ ਆਈ ਟੀ ਭਲਕੇ ਕਰੇਗੀ ਪੁੱਛਗਿੱਛ
ਚੰਡੀਗੜ੍ਹ : ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦਿੱਤੇ ਜਾਣ ਦੇ ਮਾਮਲੇ ਵਿਚ ਡਾ. ਦਲਜੀਤ ਸਿੰਘ ਚੀਮਾ ਵੀ ਘਿਰਦੇ ਨਜ਼ਰ ਜਾ ਰਹੇ ਹਨ। ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਫਰੀਦਕੋਟ ਕੈਂਪ ਆਫਿਸ ਵਿਚ ਭਲਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਕੋਲੋਂ ਪੁੱਛਗਿੱਛ ਕਰਨੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਐਸ ਆਈ ਟੀ ਚੀਮਾ ਕੋਲੋਂ ਡੇਰਾ ਮੁਖੀ ਨੂੰ ਦਿੱਤੀ ਗਈ ਮੁਆਫੀ ਸਬੰਧੀ ਵੀ ਪੁੱਛਗਿੱਛ ਕਰੇਗੀ। ਧਿਆਨ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਵਿਚ ਡਾ. ਦਲਜੀਤ ਸਿੰਘ ਚੀਮਾ ਦੀ ਭੂਮਿਕਾ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਵੀ ਕਹਿ ਚੁੱਕੇ ਹਨ ਡੇਰਾ ਮੁਖੀ ਨੂੰ ਦਿੱਤੀ ਮੁਆਫੀ ਵਾਲੀ ਚਿੱਠੀ ਡਾ. ਚੀਮਾ ਨੇ ਹੀ ਪੜ੍ਹੀ ਸੀ। ਇਹ ਵੀ ਚਰਚਾ ਹੈ ਕਿ ਇਸ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਵੀ ਇਸ ਸਬੇੰਧੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
Check Also
Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ
Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …
Asian Tribune Your Multilingual Newspaper covering World and local news News