Home / Punjabi News / ਡੈਨਮਾਰਕ ਦੇ ਮਾਲ ’ਚ ਗੋਲੀਬਾਰੀ, ਤਿੰਨ ਹਲਾਕ; ਮੁਲਜ਼ਮ ਗ੍ਰਿਫ਼ਤਾਰ

ਡੈਨਮਾਰਕ ਦੇ ਮਾਲ ’ਚ ਗੋਲੀਬਾਰੀ, ਤਿੰਨ ਹਲਾਕ; ਮੁਲਜ਼ਮ ਗ੍ਰਿਫ਼ਤਾਰ

ਕੋਪੇਨਹੈਗਨ, 4 ਜੁਲਾਈ

ਡੈਨਮਾਰਕ ਦੇ ਸਕੈਂਡੇਨੇਵੀਆ ਸਥਿਤ ਫੀਲਡ’ਜ਼ ਦੇ ਸਭ ਤੋਂ ਵੱਡੇ ਸ਼ਾਪਿੰਗ ਮਾਲ ਵਿੱਚ ਦੁਪਹਿਰ ਸਮੇਂ ਇੱਕ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਕੋਪੇਨਹੈਗਨ ਪੁਲੀਸ ਇੰਸਪੈਕਟਰ ਸੋਰੇਨ ਥਾਮਸਨ ਨੇ ਕਿਹਾ ਕਿ ਮ੍ਰਿਤਕਾਂ ‘ਚ ਇੱਕ 40 ਸਾਲਾ ਵਿਅਕਤੀ ਤੇ ਦੋ ਨੌਜਵਾਨ ਸ਼ਾਮਲ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਡੈਨਮਾਰਕ ਦੀ ਰਾਜਧਾਨੀ ਵਿੱਚ ਐਤਵਾਰ ਦੁਪਹਿਰ ਸਮੇਂ ਇੱਕ ਬੰਦੂਕਧਾਰੀ ਵੱਲੋਂ ਚਲਾਈਆਂ ਗੋਲੀਆਂ ਕਾਰਨ ਕਈ ਵਿਅਕਤੀ ਮਾਰੇ ਗਏ ਤੇ ਕਈ ਜ਼ਖਮੀ ਹੋ ਗਏ। ਪੁਲੀਸ ਮੁਤਾਬਕ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਛਾਣ 22 ਸਾਲਾ ਡੈਨਮਾਰਕ ਵਾਸੀ ਵਜੋਂ ਹੋਈ ਹੈ ਜਿਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


Source link

Check Also

ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 25 ਜੂਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਤੋਂ ਮੋਰਚਾ …