ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਅਪਰੈਲ
ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਪੰਥ ਪ੍ਰਮਾਣਿਤ ਨਿਯਮ ਅਥਵਾ ਵਿਧੀ-ਵਿਧਾਨ ਘੜੇ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੰਗੇ ਸੁਝਾਅ ਦੇ ਸਬੰਧ ਵਿਚ ਦਲ ਖ਼ਾਲਸਾ ਨੇ ਖਰੜੇ ਦੀ ਇੱਕ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਹੈ। ਉਨ੍ਹਾਂ ਆਸ ਜਤਾਈ ਕਿ ਉਹ ਇਸ ਦੀ ਘੋਖ ਕਰਕੇ ਸਿੱਖ ਇਤਿਹਾਸਕਾਰਾਂ ਅਤੇ ਵਿਸ਼ੇ ਦੇ ਮਾਹਿਰਾਂ ਨਾਲ ਰਾਏ-ਮਸ਼ਵਰਾ ਕਰਕੇ ਇਸ ਕਾਰਜ ਨੂੰ ਨੇਪਰੇ ਚੜਾਉਣ ਲਈ ਫੌਰੀ ਯਤਨ ਆਰੰਭਣਗੇ। ਪਾਰਟੀ ਆਗੂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ ਤੇ ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਬਾਜਵਾ ਅਤੇ ਮਾਨ ਸਿੰਘ ਨੇ ਦੱਸਿਆ ਕਿ ਇਹ ਖਰੜਾ ਪਾਰਟੀ ਦੇ ਤਿੰਨ ਮੈਂਬਰੀ ਵਫਦ ਵਲੋਂ ਪਿਛਲੇ ਦਿਨੀਂ ਸੌਂਪ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਜਿਸ ਢੰਗ ਨਾਲ ਅਕਾਲ ਤਖ਼ਤ ਸਾਹਿਬ, ਤਖ਼ਤ ਦਮਦਮਾ ਸਾਹਿਬ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਜਬਰੀ ਸੇਵਾ-ਮੁਕਤ ਕੀਤਾ ਗਿਆ ਸੀ, ਉਸ ਨਾਲ ਹਰ ਸਿੱਖ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਸਿੱਖ ਰਾਜਨੀਤੀ ਦਾ ਧਰਮ ’ਤੇ ਇਸ ਕਦਰ ਅਤੇ ਇਸ ਪੱਧਰ ’ਤੇ ਹਾਵੀ ਹੋਣਾ ਮੀਰੀ-ਪੀਰੀ ਦੇ ਸਿਧਾਂਤ ਅਤੇ ਸਾਡੀਆਂ ਕੌਮੀ ਸੰਸਥਾਵਾਂ ਲਈ ਖਤਰੇ ਦੀ ਘੰਟੀ ਹੈ।
ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਆਪਣੀ ਪ੍ਰਧਾਨਗੀ ਹਥਿਆਉਣ ਲਈ ਤਿੰਨ ਜਥੇਦਾਰਾਂ ਦੀ ਬਲੀ ਲਈ, ਤਖਤਾਂ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਹੈ।
Source link
Asian Tribune Your Multilingual Newspaper covering World and local news News