ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਡਾ. ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਵਲੋਂ ਦੁੱਖ ਦਾ ਪ੍ਰਗਟਾਵਾ
ਚੇਨੱਈ : ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਅਤੇ ਡੀ.ਐੱਮ.ਕੇ ਮੁਖੀ ਕਰੁਣਾਨਿਧੀ ਦਾ ਅੱਜ ਦੇਹਾਂਤ ਹੋ ਗਿਆ। ਕਰੁਣਾਨਿਧੀ ਦੀ ਉਮਰ 94 ਸਾਲ ਸੀ, ਉਹ ਪਿਛਲੇ ਦਿਨਾਂ ਤੋਂ ਚੇਨਈ ਦੇ ਕਾਵੇਰੀ ਹਸਪਤਾਲ ਵਿਚ ਦਾਖਲ ਸਨ। ਪਿਛਲੇ ਕੁਝ ਘੰਟਿਆਂ ਤੋਂ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆ ਰਹੀ ਸੀ। ਇਸ ਦੌਰਾਨ ਹਸਪਤਾਲ ਦੇ ਬਾਹਰ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਸਨ। ਚੇਤੇ ਰਹੇ ਕਿ ਕਰੁਣਾਨਿਧੀ ਪੰਜ ਵਾਰ ਤਾਮਿਲਨਾਡੂ ਦੇ ਮੁੱਖ ਮੰਤਰੀ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੇ ਦੇਹਾਂਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
Check Also
ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…
Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …
Asian Tribune Your Multilingual Newspaper covering World and local news News