Breaking News
Home / Punjabi News / ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ

ਤਿਉਹਾਰਾਂ ਦੇ ਸੀਜਨ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ਤੇ ਲੱਗੀ ਪਾਬੰਦੀ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਦੇ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਦੇ ਮੱਦੇਨਜ਼ਰ, ਹਰ ਕਿਸਮ ਦੇ ਪਟਾਕਿਆਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ। ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ। ਮੁੱਖ ਮੰਤਰੀ ਕੇਜਰੀਵਾਲ ਨੇ ਇੱਕ ਹੋਰ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਪਿਛਲੇ ਸਾਲ ਵਪਾਰੀਆਂ ਦੁਆਰਾ ਪਟਾਕੇ ਸਟੋਰ ਕਰਨ ਤੋਂ ਬਾਅਦ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ ਪੂਰਨ ਪਾਬੰਦੀ ਲਗਾਈ ਗਈ ਸੀ, ਜਿਸ ਨਾਲ ਵਪਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਮੁਕੰਮਲ ਪਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਸਟੋਰੇਜ ਨਾ ਕਰਨ।


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …