Home / Punjabi News / ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਹਰਿਆਣਾ ‘ਚ ਪਹਿਲਾਂ ਕੇਸ ਦਰਜ

ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਹਰਿਆਣਾ ‘ਚ ਪਹਿਲਾਂ ਕੇਸ ਦਰਜ

ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਹਰਿਆਣਾ ‘ਚ ਪਹਿਲਾਂ ਕੇਸ ਦਰਜ

ਚੰਡੀਗੜ੍ਹ—ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਨਵੇਂ ਕਾਨੂੰਨ ਤਹਿਤ ਹਰਿਆਣਾ ‘ਚ ਪਹਿਲਾ ਮਾਮਲਾ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਨਗੀਨਾ ਪੁਲਸ ਸਟੇਸ਼ਨ ਦੇ ਜਾਂਚ ਅਧਿਕਾਰੀ ਅਜੈ ਵੀਰ ਭੰਡਾਨਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਰਿਆਣਾ ਦੇ ਨੂਹ ਇਲਾਕੇ ਦੇ ਖੇਰਲੀ ਪਿੰਡ ਦੀ 20 ਸਾਲਾ ਔਰਤ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ ਕਿ ਉਸ ਦੇ ਪਤੀ ਨੇ ਵੀਰਵਾਰ ਨੂੰ ਸਵੇਰੇ ਉਸ ਦੀ ਮਾਂ ਨੂੰ ਬੁਲਾਇਆ ਅਤੇ ਉਸ ਨੂੰ ਤਲਾਕ ਦੇ ਦਿੱਤਾ ਹੈ। ਪੁਲਸ ਨੇ ਦੱਸਿਆ ਹੈ ਕਿ ਪੀੜਤਾ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਖਿਲਾਫ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਰਾਜ ਸਭਾ ‘ਚ 30 ਜੁਲਾਈ ਨੂੰ ਤਿੰਨ ਤਲਾਕ ਬਿੱਲ ਪਾਸ ਹੋਇਆ ਸੀ। ਇਸ ਦੇ ਨਾਲ ਹੀ ਮੁਸਲਿਮ ਸਮਾਜ ‘ਚ ਤਿੰਨ ਤਲਾਕ ਬਿੱਲ ਨੂੰ ਅਪਰਾਧ ਕਰਾਰ ਦੇਣ ਵਾਲਾ ਹੁਣ ਕਾਨੂੰਨ ਬਣ ਗਿਆ ਹੈ। ਇਸ ਦੇ ਲਈ ਮੁਸਲਿਮ ਔਰਤਾ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰ ਰਹੀਆਂ ਹਨ। ਇਸ ਬਿੱਲ ਦੇ ਪਾਸ ਹੁੰਦਿਆ ਹੀ ਮੁਸਲਿਮ ਸਮਾਜ ਦੀਆਂ ਔਰਤਾਂ ‘ਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …