ਨਵੀਂ ਦਿੱਲੀ, 25 ਮਈ
ਸਰਵਉਚ ਅਦਾਲਤ ਨੇ ਸੀਬੀਆਈ ਨੂੰ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਖਿਲਾਫ ਆਪਣੀ ਅਪੀਲ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਵਿਚ ਤ੍ਰਿਣਮੂਲ ਕਾਂਗਰਸ ਦੇ ਤਿੰਨ ਆਗੂਆਂ ਸਣੇ ਚਾਰਾਂ ਨੂੰ ਨਾਰਦਾ ਰਿਸ਼ਵਤ ਮਾਮਲੇ ਵਿਚ ਘਰ ਵਿਚ ਨਜ਼ਰਬੰਦ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਤੋਂ ਬਾਅਦ ਸੀਬੀਆਈ ਨੇ ਸੁਪਰੀਮ ਕੋਰਟ ‘ਚੋਂ ਅਰਜ਼ੀ ਵਾਪਸ ਲੈ ਲਈ। ਇਸ ਮਾਮਲੇ ਦੀ ਸੁਣਵਾਈ ਹੁਣ ਕਲਕੱਤਾ ਹਾਈ ਕੋਰਟ ਵਿਚ ਹੀ ਹੋਵੇਗੀ। ਇਸ ਤੋਂ ਪਹਿਲਾਂ ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਆਗੂਆਂ ਨੂੰ ਘਰ ਵਿਚ ਹੀ ਨਜ਼ਰਬੰਦ ਕਰਨ ਦਾ ਫੈਸਲਾ ਸੁਣਾਇਆ ਸੀ ਜਿਸ ਖਿਲਾਫ ਸੀਬੀਆਈ ਨੇ ਸਰਵਉਚ ਅਦਾਲਤ ਵਿਚ ਪਹੁੰਚ ਕੀਤੀ ਸੀ।-ਪੀਟੀਆਈ
Source link
Asian Tribune Your Multilingual Newspaper covering World and local news News